Connect with us

Punjab

ਸ਼ੋਅ ਤੋਂ ਪਹਿਲਾ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿਲਜੀਤ ਦੋਸਾਂਝ ਨੇ ਟੇਕਿਆ ਮੱਥਾ

Published

on

DILJIT DOSANJH :  ਗਲੋਬਲ ਸਟਾਰ ਦਿਲਜੀਤ ਦੋਸਾਂਝ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ , ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਗੁਰੂ ਘਰ ‘ਚ ਇਲਾਹੀ ਬਾਣੀ ਦਾ ਵੀ ਆਨੰਦ ਮਾਣਿਆ। ਦਿਲਜੀਤ ਦੋਸਾਂਝ ਨੇ ਆਪਣੇ ਸ਼ੋਅ ਲਈ ਗੁਰੂ ਘਰ ਵਿੱਚ ਅਰਦਾਸ ਕੀਤੀ।ਇਸ ਦੌਰਾਨ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਉਹ ਗੁਰੂ ਘਰ ‘ਚ ਮੱਥਾ ਟੇਕਦੇ ਨਜ਼ਰ ਆ ਰਹੇ ਹਨ।ਦੱਸ ਦਈਏ ਕਿ ਅੱਜ ਰਾਤ ਦਿੱਲੀ ‘ਚ ਦਿਲਜੀਤ ਦੋਸਾਂਝ ਦਾ ਲਾਈਵ ਸ਼ੋਅ ਹੈ।

 

ਦਿਲਜੀਤ ਦੋਸਾਂਝ ਦੇ ਫੈਨਸ ਲਈ ਖੁਸ਼ਖਬਰੀ ਹੈ | ਤੁਹਾਨੂੰ ਦੱਸ ਦੇਈਏ ਕਿ ਦਿਲਜੀਤ ਅੱਜ ਦਿੱਲੀ ਪਹੁੰਚ ਰਹੇ ਹਨ | ਦੋਸਾਂਝ 26 ਅਕਤੂਬਰ, 2024 ਨੂੰ ਦਿੱਲੀ ਵਿੱਚ ਆਪਣੇ ਦਿਲ-ਲੁਮਿਨਾਟੀ ਇੰਡੀਆ ਟੂਰ ਦੀ ਸ਼ੁਰੂਆਤ ਕਰਨ ਲਈ ਤਿਆਰ ਹੈ। ਆਪਣੇ ਸੰਗੀਤ ਸਮਾਰੋਹ ਤੋਂ ਪਹਿਲਾਂ, ਉਹ ਅਸ਼ੀਰਵਾਦ ਲੈਣ ਲਈ ਗੁਰਦੁਆਰਾ ਬੰਗਲਾ ਸਾਹਿਬ ਗਏ।

ਮਸ਼ਹੂਰ ਅਭਿਨੇਤਾ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਕਸਰ ਆਪਣੀਆਂ ਫਿਲਮਾਂ ਅਤੇ ਗੀਤਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੇ ਹਨ। ਅਦਾਕਾਰ ਦੀ ਫੈਨ ਫਾਲੋਇੰਗ ਵੀ ਜ਼ਬਰਦਸਤ ਹੈ। ਪ੍ਰਸ਼ੰਸਕ ਉਸ ਨੂੰ ਸੁਣਨ ਲਈ ਕਿਸੇ ਵੀ ਹੱਦ ਤੱਕ ਜਾਂਦੇ ਹਨ। ਹੁਣ ਦਿਲਜੀਤ ਦੋਸਾਂਝ ਦਿਲ-ਲੁਮੀਨਾਟੀ ਟੂਰ ਲਈ ਭਾਰਤ ਆਏ ਹਨ ਅਤੇ ਦਿੱਲੀ ਵਿੱਚ ਆਪਣੇ ਕੰਸਰਟ ਲਈ ਵੀ ਪੂਰੀ ਤਿਆਰੀ ਕਰ ਰਹੇ ਹਨ। ਹਾਲਾਂਕਿ ਇਹ ਸਭ ਕੁਝ ਸ਼ੁਰੂ ਕਰਨ ਤੋਂ ਪਹਿਲਾਂ ਦਿਲਜੀਤ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ, ਜਿਸ ਦੀਆਂ ਤਸਵੀਰਾਂ ਹੁਣ ਵਾਇਰਲ ਹੋ ਰਹੀਆਂ ਹਨ।

ਬੰਗਲਾ ਸਾਹਿਬ ਪਹੁੰਚੇ ਦਿਲਜੀਤ ਦੁਸਾਂਝ

ਹਾਲ ਹੀ ‘ਚ ਟੀਮ ਦਿਲਜੀਤ ਵੱਲੋਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਗਈ ਵੀਡੀਓ ‘ਚ ਗਾਇਕ ਨੂੰ ਪੂਰੀ ਤਰ੍ਹਾਂ ਡੈਨਿਮ ਡਰੈੱਸ ਪਹਿਨੀ ਦੇਖਿਆ ਜਾ ਸਕਦਾ ਹੈ, ਜਿਸ ‘ਚ ਉਹ ਕਾਫੀ ਡੈਸ਼ਿੰਗ ਨਜ਼ਰ ਆ ਰਹੇ ਸਨ। ਦਿਲਜੀਤ ਨੂੰ ਗੁਰਦੁਆਰੇ ਵਿੱਚ ਦਾਖਲ ਹੁੰਦੇ ਹੋਏ, ਹੱਥ ਜੋੜ ਕੇ ਅਰਦਾਸ ਕਰਦੇ ਅਤੇ ਸਿਰ ਝੁਕਾ ਕੇ ਦੇਖਿਆ ਜਾ ਸਕਦਾ ਹੈ। ਬਾਅਦ ਵਿੱਚ ਗਾਇਕ ਨੇ ਪ੍ਰਸਾਦ ਲਿਆ ਅਤੇ ਆਪਣੇ ਪ੍ਰਸ਼ੰਸਕਾਂ ਨਾਲ ਵੀ ਮੁਲਾਕਾਤ ਕੀਤੀ।

ਅੱਜ ਪਹੁੰਚਣਗੇ ਦਿੱਲੀ…

ਤੁਹਾਨੂੰ ਦੱਸ ਦੇਈਏ ਕਿ ਦਿਲਜੀਤ 26 ਅਤੇ 27 ਅਕਤੂਬਰ ਨੂੰ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਪਰਫਾਰਮ ਕਰਨ ਲਈ ਤਿਆਰ ਹਨ। ਹਾਲ ਹੀ ‘ਚ ਦਿਲਜੀਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਇਕ ਪੋਸਟ ਸ਼ੇਅਰ ਕੀਤੀ ਹੈ। ਰਾਹੀਂ ਦਿੱਲੀ ਪਹੁੰਚਣ ਦੀ ਜਾਣਕਾਰੀ ਦਿੱਤੀ ਹੈ। ਤਸਵੀਰਾਂ ‘ਚ ਦਿਲਜੀਤ ਹੈਲੀਕਾਪਟਰ ‘ਚ ਬੈਠੇ ਨਜ਼ਰ ਆ ਰਹੇ ਹਨ ਅਤੇ ਉਥੋਂ ਦਿੱਲੀ ਦਾ ਨਜ਼ਾਰਾ ਦੇਖ ਰਹੇ ਹਨ।