Delhi
ਮਨਜਿੰਦਰ ਸਿਰਸਾ ਦੇ ਘਰ ਪਹੁੰਚੇ ਦਿਲਜੀਤ ਦੋਸਾਂਝ
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਭਾਜਪਾ ਆਗੂ ਮਨਜਿੰਦਰ ਸਿਰਸਾ ਦੇ ਘਰ ਪਹੁੰਚੇ। ਜਿੱਥੇ ਦਿਲਜੀਤ ਨੇ ਮਨਜਿੰਦਰ ਸਿਰਸਾ ਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ। ਮੁਲਾਕਾਤ ਦੌਰਾਨ ਦਿਲਜੀਤ ਤੇ ਸਿਰਸਾ ਨੇ ਕਾਫੀ ਗੱਲਾਂ ਬਾਤਾਂ ਵੀ ਕੀਤੀਆਂ ਅਤੇ ਚਾਹ ਦਾ ਆਨੰਦ ਵੀ ਲਿਆ।
ਦੱਸਣਯੋਗ ਹੈ ਕਿ ਨਵੇਂ ਸਾਲ 2025 ਵਾਲੇ ਦਿਨ ਦਿਲਜੀਤ ਦੋਸਾਂਝ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ, ਇਸ ਮੁਲਾਕਾਤ ਦੀਆਂ ਵੀਡੀਓਜ਼ ਅਤੇ ਤਸਵੀਰਾਂ ਉਨ੍ਹਾਂ ਨੇ ਸੋਸ਼ਲ਼ ਮੀਡੀਆ ਪੇਜ ‘ਤੇ ਸ਼ੇਅਰ ਕੀਤੀਆਂ ਸਨ।