Connect with us

Uncategorized

ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮੌਕੇ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਦਿਲਜੀਤ ਦੁਸਾਂਝ

Published

on

VAISAKHI: ਅੱਜ ਦਾ ਦਿਨ ਸਿੱਖ ਇਤਿਹਾਸ ਦਾ ਬਹੁਤ ਹੀ ਮਹੱਤਵਪੂਰਨ ਦਿਨ ਹੈ। ਅੱਜ ਦੇ ਦਿਨ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈਸਵੀ ਦੀ ਵਿਸਾਖੀ ਦੇ ਦਿਨ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਵਿਸਾਖੀ ਦਾ ਤਿਉਹਾਰ ਪੰਜਾਬ ਲਈ ਧਾਰਮਿਕ ਤੌਰ ‘ਤੇ ਹੀ ਨਹੀਂ ਸਗੋਂ ਆਰਥਿਕ ਤੌਰ ‘ਤੇ ਵੀ ਮਹੱਤਵਪੂਰਨ ਹੈ।

ਇਸ ਦਿਨ ਪੰਜਾਬ ਵਿਚ ਕਣਕ ਦੀ ਵਾਢੀ ਰਸਮੀ ਤੌਰ ‘ਤੇ ਸ਼ੁਰੂ ਹੋ ਜਾਂਦੀ ਹੈ। ਖੇਤਾਂ ਵਿੱਚ ਸੁਨਹਿਰੀ, ਵਗਦੀ, ਪੱਕੀ ਕਣਕ ਦੇਖ ਕੇ ਕਿਸਾਨਾਂ ਨੂੰ ਆਪਣੀ ਮਿਹਨਤ ਦਾ ਮੁੱਲ ਪੈਂਦਾ ਹੈ।
ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮੌਕੇ ‘ਤੇ ਪੰਜਾਬੀ ਕਲਾਕਾਰ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਵਿਖੇ ਨਤਮਸਤਕ ਹੋਏ ਅਤੇ ਰੂਹ ਨਾਲ ਮੱਥਾ ਟੇਕਿਆ|

ਹਾਲ ਹੀ ‘ਚ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਗੁਰੂ ਘਰ ‘ਚ ਮੱਥਾ ਟੇਕਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਗੁਰੂ ਬਾਣੀ ਦਾ ਵੀ ਆਨੰਦ ਮਾਣਿਆ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕਰਦੇ ਹੋਏ ਦਿਲਜੀਤ ਦੋਸਾਂਝ ਨੇ ਕੈਪਸ਼ਨ ‘ਚ ਲਿਖਿਆ- “ਉਦੋ ਅਸਲ ਵਿਸਾਖੀ ਚੜ੍ਹਦੀ ਏ , ਜਦੋਂ ਧੁਰ ਅੰਦਰੋਂ ਐਲਾਨ ਹੁੰਦੇ ਉਹਦਾ ਬਾਜ ਤੇ ਘੋੜਾ ਦੇਖਣ ਲਈ ਲੱਖ ਰਿਸ਼ੀ-ਮੁਨੀ ਕੁਰਬਾਨ ਹੁੰਦੇ| ਅਤੇ ਵਿਸਾਖੀ ਦੀਆਂ ਸਾਰੀ ਸੰਗਤਾਂ ਨੂੰ ਮੁਬਾਰਕਾਂ ਦਿੱਤੀਆਂ 🙏🏽