Punjab
ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਨੂੰ ਬਣਾਇਆ ਗਿਆ ਅਕਾਲੀ ਦਲ ਦਾ ਉਮੀਦਵਾਰ
ਗਿੱਦੜਬਾਹਾ : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਅੱਜ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਨੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਅਕਾਲੀ ਦਲ ਦਾ ਉਮੀਦਵਾਰ ਬਣਾਇਆ ਹੈ। ਅਦਾਲਤੀ ਕੰਪਲੈਕਸ ਗਿੱਦੜਬਾਹਾ ਵਿਖੇ ਵਕੀਲਾਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦਾ ਸਿਆਸੀ ਜੀਵਨ ਇਸ ਖੇਤਰ ਤੋਂ ਸ਼ੁਰੂ ਹੋਇਆ ਅਤੇ ਉਨ੍ਹਾਂ ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ। ਉਨ੍ਹਾਂ ਵਕੀਲਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਅਕਾਲੀ-ਬਸਪਾ ਸਰਕਾਰ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰੇਗੀ।