Punjab
ਧਰਤ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨੀ ਸਮੇਂ ਦੀ ਮੁੱਖ ਲੋੜ – ਡਿਪਟੀ ਕਮਿਸ਼ਨਰ

ਡਿਪਟੀ ਕਮਿਸਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਵਲੋਂ ਇਹਨਾਂ ਦਿਨਾਂ ਚ ਜਿਲਾ ਭਰ ਦੇ ਵੱਖ ਵੱਖ ਬਲਾਕਾਂ ਚ ਪਹੁਚ ਕਰ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਧਰਤ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਨਾਉਣ।ਇਸੇ ਦੇ ਤਹਿਤ ਅੱਜ ਕਾਹਨੂੰਵਾਨ ਦੇ ਪਿੰਡ ਕੋਟ ਬੁਢਾ ਵਿਖੇ ਡੀਸੀ ਗੁਰਦਾਸਪੁਰ , ਖੇਤੀ ਮਾਹਿਰਾਂ ਅਤੇ ਹੋਰਨਾਂ ਅਧਕਾਰੀਆਂ ਵਲੋਂ ਕਿਸਾਨਾਂ ਨਾਲ ਇਕ ਸੈਮੀਨਾਰ ਅਤੇ ਸਿੱਧੀ ਬਿਜਾਈ ਦੀ ਤਕਨੀਕ ਦਾ ਸਿਖਲਾਈ ਕੈੰਪ ਲਗਾਇਆ ਗਿਆ |
ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਏ ਜਾਗਰੂਕਤਾ ਕੈਂਪ ਚ ਕਿਸਾਨਾਂ ਨਾਲ ਹਰ ਪੱਖ ਤੋਂ ਗੱਲਬਾਤ ਕੀਤੀ ਗਈ। ਉਥੇ ਹੀ ਡੀਸੀ ਗੁਰਦਾਸਪੁਰ ਨੇ ਦੱਸਿਆ ਕਿ ਉਹ ਜਿਲਾ ਭਰ ਦੇ ਵੱਖ ਵੱਖ ਪਿੰਡਾਂ ਚ ਜਾ ਕੇ ਕਿਸਾਨਾਂ ਨੂੰ ਪਾਣੀ ਦੀ ਬਚਤ ਕਰਨ ਲਈ ਪ੍ਰੇਰਤ ਕਰ ਰਹੇ ਹਨ। ਉਥੇ ਹੀ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਡੀਸੀ ਨੇ ਕਿਹਾ ਕਿ ਕਿਸਾਨਾਂ ਨੂੰ ਕਿਸਾਨ ਕਰੈਡਿਟ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜਿਸ ਨਾਲ ਕਿਸਾਨ 1.60 ਲੱਖ ਰੁਪਏ ਕੇਵਲ 4 ਫੀਸਦੀ ਵਿਆਜ ’ਤੇ ਬੈਂਕ ਕੋਲੋਂ ਲੈ ਸਕਦੇ ਹਨ ਅਤੇ ਕਿਸਾਨਾਂ 1.60 ਲੱਖ ਰੁਪਏ ਨਿਸ਼ਚਿਤ ਸਮੇਂ ਅੰਦਰ ਵਾਪਸ ਕਰਦਾ ਹੈ ਤਾਂ ਬੈਂਕ ਉਸਨੂੰ 5 ਲੱਖ ਰੁਪਏ ਤੱਕ ਦੀ ਲਿਮਟ ਵੀ ਬਣਾ ਦਿੰਦਾ ਹੈ, ਜਿਸ ਨਾਲ ਕਿਸਾਨ ਆਪਣੇ ਰੋਜਮਰ੍ਹਾਂ ਦੇ ਕੰਮ ਆਸਾਨੀ ਨਾਲ ਕਰ ਸਕਦਾ ਹੈ।
ਉਥੇ ਹੀ ਕਿਸਾਨਾਂ ਵਲੋਂ ਵੀ ਪ੍ਰਸ਼ਾਸ਼ਨ ਦੇ ਇਸ ਕੈੰਪ ਨੂੰ ਲੈਕੇ ਧੰਨਵਾਦ ਕੀਤਾ ਗਿਆ ਅਤੇ ਉਹਨਾਂ ਕਿਹਾ ਕਿ ਸਰਕਾਰ ਵਲੋਂ ਜਾਰੀ ਨਿਰਦੇਸ਼ ਤਹਿਤ ਇਸ ਵਾਰ ਵਧਰੇ ਰਕਬੇ ਚ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣਗੇ |