Punjab
ਝੋਨੇ ਦੀ ਸਿੱਧੀ ਬਿਜਾਈ ਦਾ ਕਿਸਾਨਾਂ ਨੂੰ ਦੋਹਰਾ ਫਾਇਦਾ ਝਾੜ ਵੀ ਜਿਆਦਾ ਅਤੇ ਖਰਚ ਘੱਟ ਅਤੇ ਮੁਖ ਤੌਰ ਤੇ ਪਾਣੀ ਦੀ ਬਚਤ – ਖੇਤੀਬਾੜੀ ਮਾਹਿਰ

ਜਿਥੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਵੱਡਾ ਟੀਚਾ ਪੂਰਾ ਕਰਨ ਦੇ ਮਕਸਦ ਨਾਲ ਜ਼ਮੀਨੀ ਪੱਧਰ ਤੇ ਖੇਤਾਂ ਵਿੱਚ ਜਾ ਕੇ ਖੇਤੀਬਾੜੀ ਵਿਭਾਗ ਦੇ ਅਧਕਾਰੀਆਂ ਵਲੋਂ ਪ੍ਰੈਕਟੀਕਲ ਤੌਰ ਤੇ ਕਿਸਾਨਾਂ ਕੋਲੋਂ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਜਾ ਰਹੀ ਹੈ ਅਤੇ ਜੋ ਕਿਸਾਨਾਂ ਨੂੰ ਦਿੱਕਤਾਂ ਹਨ ਉਹਨਾਂ ਦਾ ਹੱਲ ਵੀ ਕੀਤਾ ਜਾ ਰਿਹਾ ਹੈ ਉਥੇ ਹੀ ਕਿਸਾਨ ਵੀ ਇਸ ਊਧਮ ਦੀ ਸ਼ਲਾਘਾ ਕਰ ਰਹੇ ਹਨ ਅਤੇ ਸਿੱਧੀ ਬਿਜਾਈ ਵੱਲ ਪ੍ਰੇਰਿਤ ਹੋ ਰਹੇ ਹਨ |
ਬਟਾਲਾ ਬਲਾਕ ਦੇ ਵੱਖ ਵੱਖ ਪਿੰਡਾਂ ਚ ਪਹੁਚ ਕਰ ਖੇਤੀਬਾੜੀ ਵਿਭਾਗ ਵਲੋਂ ਲਗਾਤਾਰ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਇਸੇ ਦੇ ਤਹਿਤ ਖੇਤੀਬਾੜੀ ਅਧਿਕਾਰੀ ਡਾ. ਸ਼ਹਿਬਾਜ਼ ਸਿੰਘ ਚੀਮਾ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵਲੋ 20 ਮਈ ਤੋ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਐਲਾਨ ਕੀਤਾ ਹੋਇਆ ਸੀ।
ਅਤੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਮਦਦ ਕੀਤੀ ਜਾ ਰਹੀ ਹੈ ਸ਼ਹਿਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਦਾ ਕਿਸਾਨਾਂ ਨੂੰ ਦੋਹਰਾ ਫਾਇਦਾ ਹੈ ਕਿਉਕਿ ਜਿਥੇ ਇਸ ਦਾ ਝਾੜ ਵੀ ਜਿਆਦਾ ਹੈ ਉਥੇ ਹੀ ਖਰਚ ਘੱਟ ਹੈ ਕਿਉਕਿ ਜਿਥੇ ਝੋਨੇ ਦੀ ਬਿਜਾਈ ਦਾ ਕਰੀਬ 4000 ਖਰਚ ਦੀ ਬਚਤ ਹੈ ਉਥੇ ਹੀ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ,ਅਤੇ ਮੁਖ ਤੌਰ ਤੇ ਪਾਣੀ ਦੀ ਬਚਤ ਹੈ ਅਤੇ ਉਹਨਾਂ ਦੱਸਿਆ ਕਿ ਜੋ ਕਿਸਾਨਾਂ ਨੂੰ ਦਿੱਕਤ ਹੈ ਉਹਨਾਂ ਦੀ ਹਰ ਮਦਦ ਲਈ ਵਿਭਾਗ ਕਿਸਾਨਾਂ ਨੂੰ ਜਾਗਰੂਕ ਕਰ ਰਿਹਾ ਹੈ ਉਥੇ ਹੀ ਕਿਸਾਨ ਵੀ ਇਸ ਊਧਮ ਨੂੰ ਲੈਕੇ ਖੁਸ਼ ਹਨ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸਿੱਧੀ ਬਿਜਾਈ ਕਰ ਰਹੇ ਹਨ |