Punjab
ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਅੱਜ, ਜਾਖੜ ਨੂੰ ਲੈ ਕੇ ਲਿਆ ਜਾ ਸਕਦਾ ਹੈ ਅਹਿਮ ਫ਼ੈਸਲਾ

ਚੰਡੀਗੜ੍ਹ: ਕਾਂਗਰਸ ਅਨੁਸ਼ਾਸਨੀ ਦੁਆਰਾ ਸੁਨੀਲ ਜਾਖੜ ਨੂੰ ‘ਕਾਰਨ ਦੱਸੋ ਨੋਟਿਸ’ ਨੂੰ ਲੈ ਕੇ ਕਮੇਟੀ ਦੀ ਮੀਟਿੰਗ ਹੋਣ ਵਾਲੀ ਹੈ। ਇਸ ਦੌਰਾਨ ਅੱਜ ਸੁਨੀਲ ਜਾਖੜ ‘ਤੇ ਅਨੁਸ਼ਾਸਨੀ ਕਾਰਵਾਈ ਹੋ ਸਕਦੀ ਹੈ। ਪੰਜਾਬ ਇੰਚਾਰਜ ਹਰੀਸ਼ ਚੌਧਰੀ ਵੱਲੋਂ ਸੁਨੀਲ ਜਾਖੜ ਖ਼ਿਲਾਫ਼ ਕੀਤੀ ਗਈ ਸ਼ਿਕਾਇਤ ਨੂੰ ਲੈ ਕੇ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਹੋਈ, ਜਿਸ ਦੌਰਾਨ ਜਾਖੜ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਕੇ ਇਕ ਹਫਤੇ ‘ਚ ਜਵਾਬ ਦੇਣ ਲਈ ਕਿਹਾ ਗਿਆ ਸੀ, ਪਰ ਜਾਖੜ ਨੇ ਇਕ ਹਫਤੇ ਦਾ ਸਮਾਂ ਖਤਮ ਹੋਣ ਤੋਂ ਬਾਦ ਵੀ ਕੋਈ ਜਵਾਬ ਨਹੀਂ ਦਿੱਤਾ। ਅੱਜ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਦੌਰਾਨ ਕੋਈ ਸਖ਼ਤ ਫੈਸਲਾ ਲਿਆ ਜਾ ਸਕਦਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਸਾਬਕਾ ਮੁਖੀ ਨੂੰ ਲੈ ਕੇ ਅੱਜ ਕੋਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਜਾਖੜ ਨੂੰ ਪਾਰਟੀ ਛੱਡਣ ਲਈ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਜਾਖੜ ਲੰਬੇ ਸਮੇਂ ਤੋਂ ਆਪਣੀ ਪਾਰਟੀ ਖ਼ਿਲਾਫ਼ ਬਾਗੀ ਰਵੱਈਆ ਦਿਖਾਉਂਦੇ ਆ ਰਹੇ ਹਨ ਅਤੇ ਹੁਣ ਉਹ ਸਾਬਕਾ ਸੀ.ਐਮ. ਚੰਨੀ ਖ਼ਿਲਾਫ਼ ਕੀਤੀ ਗਈ ਬਿਆਨਬਾਜ਼ੀ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਈ ਹੈ।