Punjab
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਸੀਸੀਟੀਵੀ ਕੈਮਰਿਆਂ ‘ਚ ਕੈਦ ਹੋਈ ਘਟਨਾ

ਭਵਾਨੀਗੜ੍ਹ, 28 ਜੂਨ : ਨੇੜਲੇ ਪਿੰਡ ਰਾਮਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਦਲਿਤ ਵਰਗ ਨਾਲ ਸੰਬੰਧਤ ਇਕ 10 ਸਾਲਾ ਬੱਚੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ 7 ਪੰਨਿਆਂ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਉਦੋਂ ਅੰਜਾਮ ਦਿੱਤਾ ਗਿਆਂ ਜਦੋਂ ਗ੍ਰੰਥੀ ਸਿੰਘ ਨਿਤਨੇਮ ਦੀ ਸਮਾਪਤੀ ਪਿੱਛੋਂ ਆਪਣੇ ਕਮਰੇ ਵਿੱਚ ਚਲਾ ਗਿਆ। ਬੇਅਦਬੀ ਬਾਰੇ ਉਦੋਂ ਪਤਾ ਚੱਲਿਆ ਜਦੋਂ ਪਿੰਡ ਦਾ ਇੱਕ ਵਿਅਕਤੀ ਗੁਰੂ ਘਰ ਵਿਖੇ ਆਇਆ। ਜਦੋਂ ਦੋਸ਼ੀ ਦਾ ਪਤਾ ਲਗਾਉਣ ਲਈ ਸੀਸੀਟਵੀ ਕੈਮਰੇ ਦੇਖੇ ਗਏ ਤਾਂ ਪਤਾ ਚੱਲਿਆ ਕਿ ਬੇਅਦਬੀ ਇਸ 10 ਸਾਲ ਦੀ ਬੱਚੀ ਵੱਲੋਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਲੜਕੀ ਦੇ ਪਰਿਵਾਰ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।