Punjab
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਬੈਂਕ ਮੈਨੇਜਰਜ਼ ਨਾਲ ਮੀਟਿੰਗ -ਬੈਂਕ ਵੱਧ ਤੋਂ ਵੱਧ ਕੇਸਾਂ ਦੀ ਪਹਿਚਾਣ ਕਰਕੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ‘ਚ ਕਰਵਾਉਣ : ਜ਼ਿਲ੍ਹਾ ਤੇ ਸੈਸ਼ਨਜ਼ ਜੱਜ
ਪਟਿਆਲਾ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਕਮ- ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਸੇਮ ਮੰਗਲਾ ਦੀ ਅਗਵਾਈ ਹੇਠ ਮਿਤੀ 14 ਮਈ ਨੂੰ ਸੈਸ਼ਨ ਡਿਵੀਜ਼ਨ, ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਹਰ ਤਰਾਂ ਦੇ ਪ੍ਰੀ-ਲਿਟੀਗੇਟਿਵ ਕੇਸ ਅਤੇ ਸਮਝੌਤੇ ਯੋਗ ਕੇਸ, ਜਿਹੜੇ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ, ਲਗਾਏ ਜਾਣਗੇ।
14 ਮਈ ਨੂੰ ਲੱਗਣ ਵਾਲੀ ਲੋਕ ਅਦਾਲਤ ਸਬੰਧੀ ਅੱਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਸੇਮ ਮੰਗਲਾ ਵੱਲੋਂ ਏ ਡੀ ਆਰ ਸੈਂਟਰ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਵਿਖੇ ਪ੍ਰਾਈਵੇਟ ਬੈਂਕਾਂ ਦੇ ਪ੍ਰਤੀਨਿਧੀਆਂ ਨਾਲ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਉਨ੍ਹਾਂ ਬੈਂਕ ਪ੍ਰਤੀਨਿਧੀਆਂ ਨੂੰ ਲੋਕ ਅਦਾਲਤਾਂ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਉਦੇਸ਼ ਝਗੜਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣਾ, ਲੋਕਾਂ ਦਾ ਸਮਾਂ ਅਤੇ ਪੈਸਾ ਬਚਾਉਣਾ ਹੈ। ਇਸ ਦੇ ਨਾਲ ਹੀ ਤਰਸੇਮ ਮੰਗਲਾ ਵੱਲੋਂ ਉਨ੍ਹਾਂ ਨੂੰ ਵੱਧ ਤੋਂ ਵੱਧ ਕੇਸਾਂ ਦੀ ਪਹਿਚਾਣ ਕਰਕੇ ਆਉਣ ਵਾਲੀ ਲੋਕ ਅਦਾਲਤ ਵਿੱਚ ਲਗਾਉਣ ਅਤੇ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਕਿਹਾ ਗਿਆ।
ਇਸ ਮੀਟਿੰਗ ਵਿੱਚ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਮੋਨਿਕਾ ਸ਼ਰਮਾ, ਸੀ.ਜੇ.ਐਮ. ਅਮਿਤ ਮਲਹਨ, ਸੀ ਜੇ ਐਮ ਮਿਸ ਸੁਸ਼ਮਾ ਦੇਵੀ ਵੀ ਹਾਜ਼ਰ ਸਨ।