Connect with us

Punjab

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਦੌਰਾ

Published

on

ਪਟਿਆਲਾ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿਖੇ ਸ਼ੁਰੂ ਹੋਏ ਡੇਅਰੀ ਫਾਰਮਿੰਗ ਦੇ ਕਿੱਤਾ ਮੁਖੀ ਕੋਰਸ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਦੀ ਅਗਵਾਈ ‘ਚ ਕ੍ਰਿਸ਼ੀ ਵਿਗਿਆਨ ਕੇਂਦਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨ ਵੀ ਉਨ੍ਹਾਂ ਦੇ ਨਾਲ ਸਨ।

ਇਸ ਮੌਕੇ ਕਿੱਤਾ ਮਾਹਰਾਂ ਨੇ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਦੇ ਕਿੱਤੇ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸੇ ਵੀ ਕਿੱਤੇ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਉਸ ਕੀਤੇ ਦੀਆਂ ਬਾਰੀਕੀਆਂ ਸਬੰਧੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਤਾਂ ਜੋ ਉਸ ਕਿੱਤੇ ਨੂੰ ਸਫਲਤਾਪੂਰਵਕ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਡੇਅਰੀ ਫਾਰਮਿੰਗ ਕਰਨ ਦੇ ਚਾਹਵਾਨਾਂ ਲਈ ਇਹ ਕੋਰਸ ਚਲਾਇਆ ਜਾ ਰਿਹਾ ਹੈ, ਜਿਸ ‘ਚ ਤਕਨੀਕੀ ਜਾਣਕਾਰੀ ਸਮੇਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।

ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਕਿਹਾ ਕਿ ਡੇਅਰੀ ਫਾਰਮਿੰਗ ਟ੍ਰੇਨਿੰਗ ਲੈਣ ਵਾਲੇ ਪ੍ਰਾਰਥੀ ਟ੍ਰੇਨਿੰਗ ਪ੍ਰਾਪਤ ਕਰ ਕੇ ਆਪਣਾ ਰੋਜ਼ਗਾਰ ਸ਼ੁਰੂ ਕਰ ਸਕਦੇ ਹਨ ਤੇ ਹੋਰਨਾਂ ਲਈ ਵੀ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਯੋਗ ਹੁੰਦੇ ਹਨ। ਉਨ੍ਹਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਕੋਰਸ ਲਈ ਆਪਣੀ ਰਜਿਸਟਰ ਕਰਵਾਉਣ ਲਈ ਪ੍ਰੇਰਿਤ ਕੀਤਾ।

Continue Reading