Connect with us

Punjab

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

Published

on

ਪਟਿਆਲਾ: ਨਾਲਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਦੇ ਸਹਿਯੋਗ ਨਾਲ ਕਿਲਾ ਮੁਬਾਰਕ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।

ਇਸ ਮੌਕੇ ਯੋਗਾ ਕਿਰਿਆਵਾਂ ਕਰਵਾਈਆਂ ਗਈਆਂ। ਮਨੀਲਾ ਚੁੱਘ,  ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ, ਸਾਕਸ਼ੀ ਸਾਹਨੀ,  ਡਿਪਟੀ ਕਮਿਸ਼ਨਰ, ਪਟਿਆਲਾ, ਰੁਚੀ ਸਵਪਨ ਸ਼ਰਮਾ, ਵਧੀਕ ਸਿਵਲ ਜੱਜ (ਐੱਸ.ਡੀ.), ਵਿਜੇ ਕੁਮਾਰ, ਜੇ.ਐਮ.ਆਈ.ਸੀ., ਭੁਪਿੰਦਰ ਮਿੱਤਲ, ਜੇ.ਐਮ.ਆਈ.ਸੀ., ਇਸ਼ਮੀਤ ਵਿਜੇ ਸਿੰਘ ਐਸ.ਡੀ.ਐਮ. ਅਤੇ ਰਾਜੂ ਧੀਰ, ਸਿਵਲ ਸਰਜਨ, ਪਟਿਆਲਾ ਨੇ ਵੀ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੌਰਾਨ ਹਾਜ਼ਰੀਨ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਅਮਨਪ੍ਰੀਤ ਸਿੰਘ ਭਾਟੀਆ, ਪੈਨਲ ਐਡਵੋਕੇਟ ਮੁਫਤ ਕਾਨੂੰਨੀ ਸਹਾਇਤਾ, ਸਥਾਈ ਲੋਕ ਅਦਾਲਤ (ਪੀਯੂਐਸ), ਵਿਚੋਲਗੀ ਅਤੇ ਸੁਲਾਹ ਕੇਂਦਰ, ਟੋਲ ਫਰੀ ਨੰ. 1968, ਲੋਕ ਅਦਾਲਤਾਂ ਦੇ ਲਾਭ ਅਤੇ ਆਉਣ ਵਾਲੀ ਰਾਸ਼ਟਰੀ ਲੋਕ ਅਦਾਲਤ 13.8.2022 ਬਾਰੇ ਜਾਗਰੂਕ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਕੁੱਲ 400 ਵਿਅਕਤੀਆਂ ਨੇ ਭਾਗ ਲਿਆ।