Connect with us

Punjab

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 18 ਤੋ 20 ਫਰਵਰੀ ਤੇ 10 ਮਾਰਚ ਨੂੰ ਡਰਾਈ ਡੇਅ ਘੋਸ਼ਿਤ

Published

on

ਪਟਿਆਲਾ: ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਨੇ ਪੰਜਾਬ ਆਬਾਕਾਰੀ ਐਕਟ, 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆ ਪਟਿਆਲਾ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਮਿਤੀ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਵੋਟਿੰਗ ਖਤਮ ਹੋਣ ਤੱਕ ਅਤੇ 10 ਮਾਰਚ ਨੂੰ (ਵੋਟਾਂ ਦੀ ਗਿਣਤੀ ਵਾਲੇ ਦਿਨ) ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ‘ਚ ਕਿਹਾ ਗਿਆ ਹੈ ਕਿ ਉਕਤ ਪਾਬੰਦੀ ਸਮੇਂ ਦੌਰਾਨ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਬੀਅਰ ਬਾਰ, ਰੈਸਟੋਰੈਂਟ, ਅਹਾਤੇ, ਕਲੱਬ, ਹੋਟਲ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਤੌਰ ‘ਤੇ ਇਜਾਜ਼ਤ ਹੈ, ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ‘ਤੇ ਵੀ ਪੂਰਨ ਤੌਰ ‘ਤੇ ਇਹ ਹੁਕਮ ਲਾਗੂ ਹੋਣਗੇ।