Punjab
Unlock 4: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੀਕਐਂਡ ਕਰਫ਼ਿਊ 30 ਸਤੰਬਰ ਤੱਕ ਜਾਰੀ ਰੱਖਣ ਦੇ ਆਦੇਸ਼
ਰੋਜ਼ਾਨਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫ਼ਿਊ ਵੀ ਰਹੇਗਾ ਜਾਰੀ

ਰੋਜ਼ਾਨਾ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫ਼ਿਊ ਵੀ ਰਹੇਗਾ ਜਾਰੀ
ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਾਰੀਆਂ ਦੁਕਾਨਾਂ ਸ਼ਾਮ 6:30 ਵਜੇ ਤੱਕ ਖੁੱਲ੍ਹ ਸਕਣਗੀਆਂ
ਪਟਿਆਲਾ, 1 ਸਤੰਬਰ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਇੱਕ ਹੁਕਮ ਜਾਰੀ ਕਰਦਿਆ ਨਗਰ ਨਿਗਮ ਪਟਿਆਲਾ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵਾਲੇ ਸ਼ਹਿਰਾਂ ਦੀ ਹਦੂਦ ਅੰਦਰ ਸ਼ਨੀਵਾਰ ਅਤੇ ਐਤਵਾਰ ਨੂੰ ਜਾਰੀ ਕਰਫ਼ਿਊ ਨੂੰ 30 ਸਤੰਬਰ ਤੱਕ ਵਧਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਹੁਕਮਾਂ ਮੁਤਾਬਕ ਨਗਰ ਨਿਗਮ ਪਟਿਆਲਾ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵਾਲੇ ਸ਼ਹਿਰਾਂ ਦੀ ਹਦੂਦ ਅੰਦਰ ਪਹਿਲਾਂ ਤੋਂ ਲਾਗੂ ਰਾਤ ਦਾ ਕਰਫਿਊ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਵੀ ਜਾਰੀ ਰਹੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਲੇ ਆਦੇਸ਼ਾਂ ਤਹਿਤ ਜਾਰੀ ਹੁਕਮਾਂ ‘ਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸਾਰੀਆਂ ਦੁਕਾਨਾਂ ਅਤੇ ਸ਼ਾਪਿੰਗ ਮਾਲਜ ਸੋਮਵਾਰ ਤੋਂ ਸ਼ੁਕਰਵਾਰ ਤੱਕ ਸ਼ਾਮ 6:30 ਵਜੇ ਤੱਕ ਖੋਲੇ ਜਾ ਸਕਣਗੇ ਜਦੋਂਕਿ ਸ਼ਨੀਵਾਰ ਤੇ ਐਤਵਾਰ ਨੂੰ ਇਹ ਬੰਦ ਰਹਿਣਗੇ। ਜਦੋਂਕਿ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸ਼ਨੀਵਾਰ ਤੇ ਐਤਵਾਰ ਵੀ ਖੁੱਲ ਸਕਣਗੀਆਂ।
ਇਸੇ ਤਰ੍ਹਾਂ ਧਾਰਮਿਕ ਸਥਾਨ, ਸਪੋਰਟਸ ਤੇ ਪਬਲਿਕ ਕੰਪਲੈਕਸ, ਰੈਸਟੋਰੈਂਟ (ਸ਼ਨੀਵਾਰ ਅਤੇ ਐਤਵਾਰ ਸਿਰਫ਼ ਹੋਮ ਡਲਿਵਰੀ ਕੀਤੀ ਜਾ ਸਕੇਗੀ) ਅਤੇ ਸ਼ਰਾਬ ਦੇ ਠੇਕੇ ਰੋਜ਼ਾਨਾ ਸ਼ਾਮ 6:30 ਵਜੇ ਤੱਕ ਖੋਲ੍ਹੇ ਜਾ ਸਕਣਗੇ ਪਰੰਤੂ ਹੋਟਲ 24 ਘੰਟੇ ਖੁੱਲ੍ਹੇ ਰੱਖੇ ਜਾ ਸਕਣਗੇ। ਜਦੋਂਕਿ ਜ਼ਰੂਰੀ ਸੇਵਾਵਾਂ, ਸਿਹਤ, ਖੇਤੀਬਾੜੀ, ਡੇਅਰੀ ਫਾਰਮ ਤੇ ਮੱਛੀ ਪਾਲਣ ਸਬੰਧੀ ਗਤੀਵਿਧੀਆਂ, ਬੈਕ, ਏ.ਟੀ.ਐਮਜ., ਸਟਾਕ ਮਾਰਕੀਟ, ਬੀਮਾ ਕੰਪਨੀਆਂ, ਆਨ ਲਾਈਨ ਸਿੱਖਿਆ, ਉਸਾਰੀ ਸਨਅਤ ਸਮੇਤ ਪ੍ਰਾਈਵੇਟ ਅਤੇ ਸਰਕਾਰੀ ਦਫ਼ਤਰਾਂ ਨੂੰ ਕਰਫ਼ਿਊ ਤੋਂ ਛੋਟ ਹੋਵੇਗੀ।
ਹਾਲਾਂਕਿ, ਬਹੁਤ ਸਾਰੀਆਂ ਗਤੀਵਿਧੀਆਂ ਜਿਵੇਂ ਮਲਟੀਪਲ ਸ਼ਿਫਟਾਂ, ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਵਿਅਕਤੀਆਂ ਅਤੇ ਚੀਜ਼ਾਂ ਦੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਉਤਰਨ ਤੋਂ ਬਾਅਦ ਮਾਲ ਨੂੰ ਉਤਾਰਨ
Continue Reading