Connect with us

National

ਮਰੀਜ਼ਾ ਦੀ ਸੇਵਾ ਕਰਨ ਵਾਲੇ ਡਾਕਟਰਾਂ ਦਾ ਕੋਰੋਨਾ ਦੌਰਾਨ ਕਰਜ਼ਾ ਨਹੀਂ ਚੁਕਾਇਆ ਜਾ ਸਕਦਾ – ਅਰਵਿੰਦ ਕੇਜਰੀਵਾਲ

Published

on

kejriwal

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ‘ਰਾਸ਼ਟਰੀ ਡਾਕਟਰ ਦਿਵਸ’ ਮੌਕੇ ਕਿਹਾ ਕਿ ਕੋਰੋਨਾ ਗਲੋਬਲ ਮਹਾਮਾਰੀ ਦੌਰਾਨ ਦਿਨ-ਰਾਤ ਲੋਕਾਂ ਦੀ ਸੇਵਾ ਕਰਨ ਵਾਲੇ ਡਾਕਟਰਾਂ ਦਾ ਕਰਜ਼ ਪੂਰੀ ਉਮਰ ਨਹੀਂ ਚੁਕਾਇਆ ਜਾ ਸਕਦਾ। ਹਰ ਸਾਲ ਇਕ ਜੁਲਾਈ ਨੂੰ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਜਾਂਦਾ ਹੈ। ਅੱਜ ਹੀ ਦੇ ਦਿਨ ਦੇਸ਼ ਦੇ ਮਹਾਨ ਡਾਕਟਰ ਤੇ ਪੱਛਮੀ ਬੰਗਾਲ ਦੇ ਦੂਜੇ ਮੁੱਖ ਮੰਤਰੀ ਡਾ. ਬਿਧਾਨਚੰਦਰ ਰਾਏ ਦਾ ਜਨਮ ਦਿਨ ਤੇ ਬਰਸੀ ਹੁੰਦੀ ਹੈ ਅਤੇ ਉਨ੍ਹਾਂ ਦੀ ਯਾਦ ‘ਚ ਇਹ ਦਿਨ ਮਨਾਇਆ ਜਾਂਦਾ ਹੈ। ਕੇਜਰੀਵਾਲ ਨੇ ਟਵੀਟ ਕੀਤਾ,”ਕੋਰੋਨਾ ਵਾਇਰਸ ਗਲੋਬਲ ਮਹਾਮਾਰੀ ‘ਚ ਸਾਡੇ ਡਾਕਟਰਾਂ ਨੇ ਕਈ-ਕਈ ਦਿਨਾਂ ਤੱਕ ਬਿਨਾਂ ਸੁੱਤੇ ਦਿਨ-ਰਾਤ ਲੋਕਾਂ ਦੀ ਸੇਵਾ ਕੀਤੀ ਹੈ, ਅਸੀਂ ਉਨ੍ਹਾਂ ਦਾ ਕਰਜ਼ ਪੂਰੀ ਉਮਰ ਨਹੀਂ ਚੁਕਾ ਸਕਦੇ।” ‘ਰਾਸ਼ਟਰੀ ਡਾਕਟਰ ਦਿਵਸ’ ‘ਤੇ ਸਾਡੇ ਸਾਰੇ ਡਾਕਟਰਾਂ ਨੂੰ ਸਲਾਮ, ਜਿਨ੍ਹਾਂ ਨੇ ਇਸ ਮਹਾਮਾਰੀ ‘ਚ ਲੱਖਾਂ ਲੋਕਾਂ ਦੀ ਜਾਨ ਬਚਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਬਿਖਰਣ ਤੋਂ ਬਚਾਇਆ।” ਭਾਰਤੀ ਮੈਡੀਕਲ ਸੰਘ ਵਲੋਂ ਮੱਧ ਜੂਨ ‘ਚ ਉਪਲੱਬਧ ਕਰਵਾਏ ਅੰਕੜਿਆਂ ਅਨੁਸਾਰ, ਗਲੋਬਲ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਸੰਕਰਮਣ ਨਾਲ ਕਰੀਬ 730 ਡਾਕਟਰਾਂ ਦੀ ਮੌਤ ਹੋਈ ਹੈ। ਇਨ੍ਹਾਂ ‘ਚੋਂ ਬਿਹਾਰ ‘ਚ ਸਭ ਤੋਂ ਵੱਧ 115, ਦਿੱਲੀ ‘ਚ 109, ਉੱਤਰ ਪ੍ਰਦੇਸ਼ ‘ਚ 79, ਪੱਛਮੀ ਬੰਗਾਲ ‘ਚ 62, ਰਾਜਸਥਾਨ ‘ਚ 43, ਝਾਰਖੰਡ ‘ਚ 38 ਡਾਕਟਰਾਂ ਦੀ ਮੌਤ ਹੋਈ। ਆਈ.ਐੱਮ.ਏ. ਅਨੁਸਾਰ, ਕੋਰੋਨਾ ਦੀ ਪਹਿਲੀ ਲਹਿਰ ‘ਚ 748 ਡਾਕਟਰਾਂ ਦੀ ਮੌਤ ਹੋਈ ਸੀ।