Connect with us

Punjab

ਅੱਜ ਨਾ ਨਿਕਲੋ ਘਰੋਂ ਬਾਹਰ, ਕਾਰਨ ਜਾਣਨ ਲਈ ਪੜ੍ਹੋ ਪੂਰੀ ਖ਼ਬਰ

Published

on

ਅੱਜ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੈ। ਇੱਥੇ ਦੱਸ ਦੇਈਏ ਕਿ ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਨੇ ਹੜਤਾਲ ਕਰਦੇ ਹੋਏ ਸਰਕਾਰ ਖ਼ਿਲਾਫ਼ ਮੋਰਦ ਜਿਸ ਨਾਲ ਬੱਸ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਦੀ ਇਹ ਹੜਤਾਲ ਮੰਗਲਵਾਰ ਰਾਤ 12 ਵਜੇ ਸ਼ੁਰੂ ਹੋਈ, ਜੋ ਕਿ 11 ਜੁਲਾਈ ਤਕ ਜਾਰੀ ਰਹੇਗੀ। ਹੜਤਾਲ ਕਾਰਨ ਪਨਬੱਸ-ਪੀ.ਆਰ. ਟੀ. ਸਬੰਧਤ 3000 ਤੋਂ ਵੱਧ ਬੱਸਾਂ ਦਾ ਚੱਕਾ ਜਾਮ ਹੋ ਗਿਆ। ਉਥੇ ਹੀ ਸਰਕਾਰੀ ਬੱਸਾਂ ਦੀ ਹੜਤਾਲ ਦਾ ਲਾਹਾ ਲੈ ਕੇ ਪ੍ਰਾਈਵੇਟ ਬੱਸਾਂ ਵਾਲੇ ਲੈਦੇ ਨਜ਼ਰ ਆ ਰਹੇ ਹਨ।

ਦੱਸਣਯੋਗ ਹੈ ਕਿ ਮੰਗਲਵਾਰ ਰਾਤ 12 ਵਜੇ ਹੜਤਾਲ ਸ਼ੁਰੂ ਹੋਣ ਤੋਂ ਪਹਿਲਾਂ ਹੀ ਬੱਸਾਂ ਦੀ ਆਵਾਜਾਈ ਵਿਚ ਭਾਰੀ ਗਿਰਾਵਟ ਆ ਗਈ ਕਿਉਂਕਿ ਕਰਮਚਾਰੀਆਂ ਵੱਲੋਂ ਸ਼ਾਮ ਤੋਂ ਬਾਅਦ ਲੰਮੇ ਰੂਟਾਂ ਲਈ ਆਵਾਜਾਈ ਰੋਕ ਦਿੱਤੀ ਗਈ। ਇਸ ਕਾਰਨ ਦਿੱਲੀ, ਹਰਿਆਣਾ, ਹਿਮਾਚਲ, ਉੱਤਰਾਖੰਡ, ਰਾਜਸਥਾਨ ਆਦਿ ਜਾਣ ਵਾਲੇ ਯਾਤਰੀਆਂ ਨੂੰ ਮੁੱਖ ਤੌਰ ‘ਤੇ ਪ੍ਰੇਸ਼ਾਨੀਆਂ ਪੇਸ਼ ਆਈਆਂ। ਉਥੇ ਹੀ, ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਪ੍ਰਾਈਵੇਟ ਬੱਸਾਂ ਵਾਲਿਆਂ ਦੀ ਚਾਂਦੀ ਰਹੀ। ਦਿੱਲੀ ਆਦਿ ਰੂਟਾਂ ‘ਤੇ ਜਾਣ ਵਾਲੇ ਯਾਤਰੀਆਂ ਨੂੰ ਹਰਿਆਣਾ ਰੋਡਵੇਜ਼ ਤੇ ਹਿਮਾਚਲ ਤੋਂ ਆਉਣ ਵਾਲੀਆਂ ਬੱਸਾਂ ‘ਤੇ ਨਿਰਭਰ ਹੋਣਾ ਪਿਆ। ਕਾਊਟਰਾਂ ‘ਤੇ ਬੱਸਾਂ ਦੀ ਗਿਣਤੀ ਘੱਟ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਉਠਾਉਣੀ ਪਈ। ਦਿੱਲੀ ਵਰਗੇ ਰੂਟਾਂ ‘ਤੇ ਲੰਮੀ ਉਡੀਕ ਕਰਨ ਉਪਰੰਤ ਯਾਤਰੀ ਆਪਣੀ ਮੰਜ਼ਿਲ ਵੱਲ ਰਵਾਨਾ ਹੋ ਸਕੇ।

ਪੈਂਡਿੰਗ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ‘ਤੇ ਉਤਰੀ ਪਨਬੱਸ-ਪੀ. ਆਰ. ਟੀ. ਸੀ. ਯੂਨੀਅਨ ਦੇ ਅਹੁਦੇਦਾਰਾਂ ਦਾ ਕਹਿਣਾ ਹੈ ਕਿ ਹੜਤਾਲ ਸ਼ੁਰੂ ਹੋ ਚੁੱਕੀ ਹੈ, ਜੋ ਕਿ ਮੰਗਾਂ ਪੂਰੀਆਂ ਹੋਣ ਤਕ ਜਾਰੀ ਰਹੇਗੀ। ਚਿਤਾਵਨੀ ਦਿੰਦਿਆਂ ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 10 ਜੁਲਾਈ ਨੂੰ ਚੰਡੀਗੜ੍ਹ ਵਿਚ ਰੋਸ ਰੈਲੀ ਕਰਦੇ ਹੋਏ ਮੰਤਰੀਆਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ।