National
ਦੂਜੀਆਂ ਪਾਰਟੀਆਂ ਨੂੰ ਵੋਟ ਪਾ ਕੇ ਆਪਣੀ ਵੋਟ ਬਰਬਾਦ ਨਾ ਕਰੋ :ਅਰਵਿੰਦ ਕੇਜਰੀਵਾਲ
LOK SABHA ELECTIONS : ਪੰਜਾਬ ‘ਚ 1 ਜੂਨ ਨੂੰ ਵੋਟਾਂ ਪੈਣਗੀਆਂਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲੰਧਰ ਲੋਕ ਸਭਾ ਚੋਣਾਂ ਕਰਕੇ ਤੋਂ ‘ਆਪ’ ਉਮੀਦਵਾਰ ਪਵਨ ਟੀਨੂੰ ਦੇ ਹੱਕ ਵਿੱਚ ਰੋਡ ਸ਼ੋਅ ਕੱਢਿਆ ਅਤੇ ਵੋਟ ਪਾਉਣ ਦੀ ਸਾਰਿਆਂ ਨੂੰ ਅਪੀਲ ਕੀਤੀ |
JALANDHAR : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਲੋਕ ਸਭਾ ਚੋਣਾਂ ਕਾਰਨ ਪੰਜਾਬ ਦੌਰੇ ‘ਤੇ ਹਨ, ਜਿਸ ਕਾਰਨ ਉਹ ਬੀਤੇ ਦਿਨ ਜਲੰਧਰ ਪਹੁੰਚੇ ਸੀ।ਇਸ ਦੌਰਾਨ ਉਨ੍ਹਾਂ ਨੇ ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਟੀਨੂੰ ਦੇ ਹੱਕ ਵਿੱਚ ਰੋਡ ਸ਼ੋਅ ਕੱਢਿਆ ਸੀ। ਕੇਜਰੀਵਾਲ ਦਾ ਰੋਡ ਸ਼ੋਅ ਲਵਕੁਸ਼ ਚੌਕ ਤੋਂ ਸ਼ੁਰੂ ਹੋ ਕੇ ਸ਼ੇਖਾ ਬਾਜ਼ਾਰ ਤੋਂ ਹੁੰਦਾ ਹੋਇਆ ਭਗਵਾਨ ਵਾਲਮੀਕੀ ਚੌਕ (ਜੋਤੀ ਚੌਕ) ਵਿਖੇ ਸਮਾਪਤ ਹੋਇਆ।ਰੋਡ ਸ਼ੋਅ ਕਾਰਨ ਸੁਰੱਖਿਆ ਅਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਜਾਣੋ ਜਲੰਧਰ ਪਹੁੰਚ ਕੇ ਅਰਵਿੰਦ ਕੇਜਰੀਵਾਲ ਨੇ ਰੋਡ ਸ਼ੋਅ ਵਿੱਚ ਕੀ ਕਿਹਾ….
- ਅਰਵਿੰਦ ਕੇਜਰੀਵਾਲ ਨੇ ਰੋਡ ਸ਼ੋਅ ਨੂੰ ਸੰਬੋਧਨ ਕਰਦੇ ਹੋਏ ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਲਗਾਇਆ ਅਤੇ ਲੋਕਾਂ ਨੂੰ I Love You ਕਿਹਾ
- ਕੇਜਰੀਵਾਲ ਨੇ ਕਿਹਾ ਕਿ ਉਹ ਸਾਰਿਆਂ ਨੂੰ ਬਹੁਤ ਯਾਦ ਕਰਦੇ ਹਨ। ਜਦੋਂ ਪੰਜਾਬ ਦੇ ਸੀ.ਐਮ ਜਦੋਂ ਭਗਵੰਤ ਮਾਨ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਆਉਂਦੇ ਸਨ ਤਾਂ ਮੈਂ ਉਨ੍ਹਾਂ ਨੂੰ ਪੁੱਛਦਾ ਸੀ ਕਿ ਪੰਜਾਬ ਵਿੱਚ ਸਭ ਕੁਝ ਕਿਵੇਂ ਚੱਲ ਰਿਹਾ ਹੈ।
- ਦਿੱਲੀ ਦੇ ਸੀ.ਐਮ ਕੇਜਰੀਵਾਲ ਨੇ ਸਾਰੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਾਨੂੰ 13 ‘ਚੋਂ 13 ਸੀਟਾਂ ਤੋਂ ਜਿਤਾਓ।
- ਦੂਜੀਆਂ ਪਾਰਟੀਆਂ ਨੂੰ ਵੋਟ ਪਾ ਕੇ ਆਪਣੀ ਵੋਟ ਬਰਬਾਦ ਨਾ ਕਰੋ।
- 13 ਸੀਟਾਂ ਜਿੱਤ ਕੇ ‘ਆਪ’ ਪੂਰੀ ਸੰਸਦ ਵਿੱਚ ਗੂੰਜੇਗੀ।
- ਅਰਵਿੰਦਰ ਕੇਜਰੀਵਾਲ ਨੇ ਜਲੰਧਰ ਦੇ ਲੋਕਾਂ ਨੂੰ ਪਵਨ ਟੀਨੂੰ ਨੂੰ ਵੋਟ ਪਾਉਣ ਲਈ ਕਿਹਾ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਹੱਲਾ ਕਲੀਨਿਕ ਬਣਾਏ ਜਿੱਥੇ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਸਨ।
- ਆਉਣ ਵਾਲੇ ਸਮੇਂ ਵਿੱਚ ਹਰ ਮੁਹੱਲੇ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ।
- ਸਕੂਲਾਂ ਦੇ ਸੁਧਾਰ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।