Punjab
ਦੋਹਰਾ ਸੰਵਿਧਾਨ ਕੇਸ : ਸੁਖਬੀਰ ਬਾਦਲ ਨੂੰ ਅੱਜ ਹੁਸ਼ਿਆਰਪੁਰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਹੁਸ਼ਿਆਰਪੁਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਬਲਵੰਤ ਸਿੰਘ ਖੇੜਾ ਨਾਂ ਦੇ ਵਿਅਕਤੀ ਨੇ ਸਾਲ 2009 ਵਿੱਚ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ਵਿੱਚ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਨੇ ਕੁਝ ਦਿਨ ਪਹਿਲਾਂ ਹੇਠਲੀ ਅਦਾਲਤ ਨੂੰ ਹਰੀ ਝੰਡੀ ਦੇ ਦਿੱਤੀ ਸੀ। ਸੁਖਬੀਰ ਬਾਦਲ ਇਸ ਮਾਮਲੇ ਵਿੱਚ ਅੱਜ ਅਦਾਲਤ ਵਿੱਚ ਪੇਸ਼ ਹੋਣਗੇ।
Continue Reading