Connect with us

Punjab

ਡਿਪਟੀ ਸਪੀਕਰ ਦੀ ਅਗਵਾਈ ਵਿੱਚ ਡਾ. ਅੰਬੇਡਕਰ ਨੂੰ ਮਾਹਾਪ੍ਰੀਨਿਵਾਰਣ ਦਿਵਸ ਦੇ ਮੌਕੇ ’ਤੇ ਸ਼ਰਧਾਂਜਲੀਆਂ ਭੇਟ

Published

on

ਚੰਡੀਗੜ੍ਹ:

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਮਾਹਾਪ੍ਰੀਨਿਵਾਰਨ ਦਿਵਸ ਦੇ ਮੌਕੇ ’ਤੇ ਸ਼ਰਧਾਂਜਲੀਆਂ ਭੇਟ ਕੀਤੀਆਂ।

ਡਾ. ਅੰਬੇਡਕਰ ਵੱਲੋਂ ਭਾਰਤੀ ਸੰਵਿਖਧਾਨ ਬਨਾਉਣ ਲਈ ਨਿਭਾਈ ਗਈ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਸ. ਰੋੜੀ ਨੇ ਕਿਹਾ ਕਿ ਉਨ੍ਹਾਂ ਨੇ ਛੂਤ-ਛਾਤ ਦੇ ਖਾਤਮ ਅਤੇ ਨਾਗਰਿਕ ਸੁਤੰਤਰਤਾਵਾਂ ਦੀ ਗਾਰੰਟੀ ਨੂੰ ਅਮਲ ਵਿੱਚ ਲਿਆਂਦਾ। ਡਾ. ਅੰਬੇਦਕਰ ਨੇ ਔਰਤਾਂ ਲਈ ਵਿਆਪਕ ਆਰਥਿਕ ਅਤੇ ਸਮਾਜਿਕ ਅਧਿਕਾਰਾਂ ਨੂੰ ਯਕੀਨੀ ਬਣਾਇਆ ਅਤੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਸੰਵਿਧਾਨਿਕ ਵਿਵਸਥਾ ਕੀਤੀ।

ਇਸ ਮੌਕੇ ਹਰਮੀਤ ਸਿੰਘ ਪਠਾਨਮਾਜਰਾ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਅਮੋਲਕ ਸਿੰਘ, ਬਲਕਾਰ ਸਿੰੰਘ ਸਿੱਧੂ , ਗੁਰਪ੍ਰੀਤ ਬੱਸੀ ਗੋਗੀ, ਜਗਤਾਰ ਸਿੰਘ ਦਿਆਲਪੁਰ, ਡਾ. ਕਸ਼ਮੀਰਾ ਸਿੰਘ ਸੋਹਲ, ਸੰਤੋਸ਼ ਕੁਮਾਰੀ ਕਟਾਰੀਆ, ਕੁਲਵੰਤ ਸਿੰਘ ਸੰਧੂ, ਰਮਨ ਅਰੋੜਾ (ਸਾਰੇ ਵਿਧਾਇਕ) ਅਤੇ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਸਿੰਘ ਵੀ ਹਾਜ਼ਰ ਸਨ।