Uncategorized
ਡਾ. ਅੰਦੇਸ਼ ਕੰਗ ਨੇ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ : ਡਾ. ਅੰਦੇਸ਼ ਕੰਗ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਿੱਚ ਕੀਤੇ ਗਏ ਪ੍ਰਸਾਸ਼ਨਿਕ ਫੇਰਬਦਲ ਤਹਿਤ ਤਿੰਨ ਡਾਇਰੈਕਟਰਾਂ ਦੇ ਅਹੁਦਿਆਂ ਵਿੱਚ ਬਦਲੀਆਂ ਕੀਤੀਆਂ ਗਈਆਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਡਾ. ਓਮ ਪ੍ਰਕਾਸ਼ ਗੋਜਰਾ ਨੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਅਤੇ ਡਾ. ਗੁਰਿੰਦਰਬੀਰ ਸਿੰਘ ਨੇ ਡਾਇਰੈਕਟਰ ਸਿਹਤ ਸੇਵਾਵਾਂ (ਈਐਸਆਈ) ਵਜੋਂ ਅਹੁਦਾ ਸੰਭਾਲਿਆ।
ਇਸ ਮੌਕੇ ਮੁੱਖ ਦਫ਼ਤਰ ਦੇ ਸਮੂਹ ਸਟਾਫ ਨੇ ਨਵ-ਨਿਯੁਕਤ ਡਾਇਰੈਕਟਰਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਿਭਾਗ ਦੇ ਕੰਮਕਾਜ ਵਿੱਚ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।ਜ਼ਿਕਰਯੋਗ ਹੈ ਕਿ ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਆਦੇਸ਼ ਕੰਗ ਨੇ 1988 ਵਿੱਚ ਬਤੌਰ ਮੈਡੀਕਲ ਅਫ਼ਸਰ ਆਪਣੀ ਸਰਕਾਰੀ ਸੇਵਾ ਸ਼ੁਰੂ ਕੀਤੀ ਸੀ, ਜੋ 2013 ਵਿੱਚ ਪਦਉਨਤ ਹੋ ਕੇ ਐਸਐਮਓ ਅਤੇ 2020 ਵਿੱਚ ਸਿਵਲ ਸਰਜਨ ਮੋਗਾ ਵਜੋਂ ਪਦਉਨਤ ਹੋਏ। ਆਪਣੇ ਸੇਵਾ ਕਾਰਜਕਾਲ ਦੌਰਾਨ ਉਹਨਾਂ ਨੇ ਸਟੇਟ ਨੋਡਲ ਅਫ਼ਸਰ ਫੂਡ ਸੇਫਟੀ ਵਜੋਂ ਵੀ ਸੇਵਾ ਨਿਭਾਈ।
ਇਸੇ ਤਰ੍ਹਾਂ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦੇ ਡਾਇਰੈਕਟਰ ਡਾ: ਓਮ ਪ੍ਰਕਾਸ਼ ਗੋਜਰਾ ਨੇ 1988 ਵਿੱਚ ਮੈਡੀਕਲ ਅਫ਼ਸਰ ਵਜੋਂ ਸਰਕਾਰੀ ਸੇਵਾ ਵਿੱਚ ਆਪਣਾ ਕਰੀਅਰ ਸ਼ੁਰੂ ਕੀਤਾ। ਸਾਲ 2020 ਵਿੱਚ ਸਿਵਲ ਸਰਜਨ ਦੇ ਅਹੁਦੇ ‘ਤੇ ਤਰੱਕੀ ਉਪਰੰਤ ਉਹਨਾਂ ਨੂੰ ਸਟੇਟ ਇੰਸਟੀਚਿਊਟ ਆਫ਼ ਹੈਲਥ ਐਂਡ ਫੈਮਿਲੀ ਵੈਲਫੇਅਰ, ਮੋਹਾਲੀ ਦਾ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ।ਡਾਇਰੈਕਟਰ ਸਿਹਤ ਸੇਵਾਵਾਂ (ਈਐਸਆਈ) ਡਾ: ਜੀ.ਬੀ. ਸਿੰਘ ਨੇ 1988 ਵਿੱਚ ਸਿਹਤ ਵਿਭਾਗ ਵਿੱਚ ਬਤੌਰ ਮੈਡੀਕਲ ਅਫ਼ਸਰ ਆਪਣੀ ਸਰਕਾਰੀ ਸੇਵਾ ਸ਼ੁਰੂ ਕੀਤੀ ਅਤੇ 2013 ਵਿੱਚ ਉਨ੍ਹਾਂ ਨੂੰ ਐਸਐਮਓ ਵਜੋਂ ਤਰੱਕੀ ਦਿੱਤੀ ਗਈ। ਫਰਵਰੀ 2020 ਵਿੱਚ, ਤਰੱਕੀ ਉਪਰੰਤ ਉਹਨਾਂ ਨੇ ਸਿਵਲ ਸਰਜਨ ਬਰਨਾਲਾ ਵਜੋਂ ਜੁਆਇਨ ਕੀਤਾ।