Punjab
ਡਾ.ਓਬਰਾਏ ਨੇ ਸ਼੍ਰੀਨਗਰ ‘ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ: ਬੀਤੇ ਦਿਨੀਂ ਸ਼੍ਰੀਨਗਰ ‘ਚ ਅੱਤਵਾਦੀ ਹਮਲੇ ਦੌਰਾਨ ਕਸਬਾ ਚਮਿਆਰੀ ਦੇ ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਦੀ ਬਾਂਹ ਫੜਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐਸ.ਪੀ. ਸਿੰਘ ਉਬਰਾਏ ਵੱਲੋਂ ਪੀੜਤ ਪਰਿਵਾਰਾਂ ਦੀ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਘਟਨਾ ਸਬੰਧੀ ਦੁੱਖ ਅਤੇ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਡਾ.ਐਸ.ਪੀ.ਸਿੰਘ ਓਬਰਾਏ ਨੇ ਅੱਜ ਟਰੱਸਟ ਦੀ ਮਾਝਾ ਜ਼ੋਨ ਦੀ ਟੀਮ ਨੂੰ ਕਸਬਾ ਚਮਿਆਰੀ ਵਿਖੇ ਪੀੜਤ ਪਰਿਵਾਰਾਂ ਕੋਲ ਭੇਜ ਕੇ ਚਾਲੂ ਫ਼ਰਵਰੀ ਮਹੀਨੇ ਦੀ ਪੈਨਸ਼ਨ ਦੇ ਪਹਿਲੇ ਚੈੱਕ ਦੋਵਾਂ ਮਿ੍ਤਕ ਨੌਜਵਾਨਾਂ ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ ਦੀਆਂ ਬਦਨਸੀਬ ਮਾਵਾਂ ਨੂੰ ਕਸਬੇ ਦੇ ਮੋਹਤਬਰਾਂ ਦੀ ਮੌਜੂਦਗੀ ਵਿੱਚ ਸੌਂਪੇ।