punjab
ਡਾ: ਰਤਨ ਸਿੰਘ ਜੱਗੀ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 74ਵੇਂ ਗਣਤੰਤਰ ਦਿਵਸ ਨੇ ਪਦਮ ਪੁਰਸਕਾਰਾਂ ਦੀ ਸੂਚੀ ਨੂੰ ਮਨਜ਼ੂਰੀ ਦਿੱਤੀ। ਪੰਜਾਬ ਤੋਂ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਪ੍ਰਸਿੱਧ ਵਿਦਵਾਨ ਡਾ: ਰਤਨ ਸਿੰਘ ਜੱਗੀ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਡਾ: ਜੱਗੀ ਪੰਜਾਬੀ ਅਤੇ ਹਿੰਦੀ ਸਾਹਿਤ ਅਤੇ ਗੁਰਮਤਿ ਸਾਹਿਤ ਵਿਸ਼ੇਸ਼ ਤੌਰ ‘ਤੇ ਬਹੁਤ ਹੀ ਉੱਘੇ ਵਿਦਵਾਨ ਹਨ। ਉਨ੍ਹਾਂ ਨੇ ਆਪਣੇ ਜੀਵਨ ਦੇ 70 ਤੋਂ ਵੱਧ ਸਾਲ ਸਾਹਿਤ ਦੀ ਸੇਵਾ ਵਿੱਚ ਸਮਰਪਿਤ ਕੀਤੇ ਹਨ। ਉਨ੍ਹਾਂ ਵਲੋਂ ਰਾਮਚਰਿਤ ਮਾਨਸ ਦਾ ਪੰਜਾਬੀ ਅਨੁਵਾਦ ਵੀ ਕੀਤਾ ਗਿਆ ਸੀ।
ਦੱਸ ਦੇਈਏ ਉਨ੍ਹਾਂ ਸਾਲ 1962 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਦਸਮ ਗ੍ਰੰਥ ਦੇ ਪੁਰਾਣਿਕ ਅਧਿਐਨ ਵਿੱਚ ਪੀਐਚਡੀ ਕੀਤੀ। ਸਾਲ 1973 ਵਿੱਚ ਡਾ: ਰਤਨ ਸਿੰਘ ਜੱਗੀ ਨੇ ਮਗਧ ਯੂਨੀਵਰਸਿਟੀ (ਬੋਧਗਯਾ) ਤੋਂ ਡੀ.ਲਿਟ ਦੀ ਡਿਗਰੀ ਪ੍ਰਾਪਤ ਕੀਤੀ, ਜਿਸ ਵਿੱਚ ਹਿੰਦੀ ਵਿੱਚ ਉਨ੍ਹਾਂ ਦਾ ਵਿਸ਼ਾ ਸ੍ਰੀ ਗੁਰੂ ਨਾਨਕ – ਸ਼ਖਸੀਅਤ, ਕ੍ਰਿਤਤਵ ਅਤੇ ਚਿੰਤਨ ਸੀ। ਇਸ ਪੁਸਤਕ ਨੂੰ ਭਾਸ਼ਾ ਵਿਭਾਗ ਵੱਲੋਂ ਪਹਿਲਾ ਇਨਾਮ ਦਿੱਤਾ ਗਿਆ।ਉਥੇ ਹੀ ਡਾ: ਜੱਗੀ ਨੇ ਸ਼੍ਰੀ ਗੁਰੂ ਨਾਨਕ ਵਾਣੀ ‘ਤੇ ਕਈ ਕਿਤਾਬਾਂ ਵੀ ਲਿਖੀਆਂ ਹਨ।