Connect with us

Punjab

ਡਾ. ਐੱਸ ਪੀ ਉਬਰਾਏ ਦੇ ਯਤਨਾਂ ਸਦਕਾ ਪੰਜਾਬ ਵਾਪਿਸ ਪਰਤਿਆਂ ਮਾਂ ਦਾ ਇਕਲੌਤਾ ਪੁੱਤ

Published

on

LUDHIANA : ਮੌਤ ਦੇ ਮੂੰਹ ਤੋਂ ਬਚ ਕੇ ਆਏ ਬਜ਼ੁਰਗ ਮਾਪਿਆਂ ਦੇ ਇਕਲੌਤੇ ਪੁੱਤ ਸੁਖਵੀਰ ਅਤੇ ਉਸਦੀ ਬਜ਼ੁਰਗ ਮਾਂ ਦੇ 9 ਸਾਲਾਂ ਬਾਅਦ ਹਵਾਈ ਅੱਡੇ ਤੇ ਹੋਏ ਮਿਲਾਪ ਦੌਰਾਨ ਜਦ ਦੋਵੇਂ ਮਾਂ-ਪੁੱਤ ਰੋਂਦਿਆਂ ਇੱਕ-ਦੂਜੇ ਨੂੰ ਗਲ਼ ਲੱਗ ਕੇ ਮਿਲੇ ਤਾਂ ਇੱਕ ਵਾਰ ਇੰਝ ਮਹਿਸੂਸ ਹੋਇਆ ਜਿਵੇਂ ਵਕਤ ਰੁਕ ਗਿਆ ਹੋਵੇ।

9 ਸਾਲਾਂ ਬਾਅਦ ਪੰਜਾਬੀ ਨੌਜਵਾਨ ਪੰਜਾਬ ਪਰਤਿਆ ਹੈ| ਇਹ ਨੌਜਵਾਨ ਦੁਬਈ ਵਿਚ ਰਹਿ ਰਿਹਾ ਸੀ | ਦੁਬਈ ਵਿਚ ਕੰਮ ਕਰਨ ਗਏ ਨੌਜਵਾਨ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ |ਕੁੱਝ ਸਾਲ ਪਹਿਲਾ ਇੱਕ ਕਾਂਡ ਹੋਣ ਕਾਰਨ ਪੰਜਾਬੀ ਨੌਜਵਾਨ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ ਸੀ|

ਡਾ. ਐੱਸ. ਪੀ. ਸਿੰਘ ਓਬਰਾਏ ਦੀ ਮਦਦ ਨਾਲ ਨੌਜਵਾਨ ਪਰਤਿਆ ਪੰਜਾਬ

ਪੰਜਾਬ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਸੁਖਵੀਰ ਸਿੰਘ ਨੂੰ ਪੰਜਾਬ ਲਿਆਂਦਾ ਗਿਆ |
ਪੰਜਾਬ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਤਿੰਨ ਭਾਰਤੀ ਨੌਜਵਾਨਾਂ ਦੀ ਦੁਬਈ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਹੋਣ ਉਪਰੰਤ ਲੁਧਿਆਣੇ ਜ਼ਿਲ੍ਹੇ ਨਾਲ ਸੰਬੰਧਿਤ ਨੌਜਵਾਨ ਸੁਖਵੀਰ ਸਿੰਘ ਪੁੱਤਰ ਲਛਮਣ ਸਿੰਘ ਵੀ ਵਤਨ ਪਰਤੀਆ ਜਿਥੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਉਸ ਦੇ ਪਰਿਵਾਰ ਵੱਲੋਂ ਉਸ ਦਾ ਸਵਾਗਤ ਕੀਤਾ ਗਿਆ|

ਹੁਣ ਤੱਕ SP ਓਬਰਾਏ ਨੇ ਆਪਣੇ ਨਿੱਜੀ ਆਮਦਨ ‘ਚ 150 ਨੌਜਵਾਨਾਂ ਨੂੰ ਬਚਾਇਆ ਹੈ ਅਤੇ ਅਰਬ ਦੇਸ਼ਾ ਵਿਚ ਹੋ ਰਹੀਆਂ ਮੌਤਾਂ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਭਾਰਤ ਲਿਆਉਣ ‘ਚ ਮਦਦ ਕਰਦੇ ਹਨ ਅਤੇ ਮ੍ਰਿਤਕ ਦੇ ਪਰਿਵਾਰਾਂ ਨੂੰ ਪੈਨਸ਼ਨ ਵੀ ਦਿੱਤੀ ਜਾ ਰਹੀ ਹੈ |

 

ਕਿਉ ਸੁਣਾਈ ਗਈ ਸੀ ਫਾਂਸੀ ਦੀ ਸਜ਼ਾ

ਸਾਲ 2018 ਦੁਬਈ ਵਿਚ ਤਿੰਨ ਪੰਜਾਬੀ ਨੌਜਵਾਨ ਜਿਨ੍ਹਾਂ ‘ਚ ਸੁਖਵੀਰ ਸਿੰਘ ਤੋਂ ਇਲਾਵਾ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਜ਼ਿਲ੍ਹਾ ਅੰਮ੍ਰਿਤਸਰ ਅਤੇ ਜਤਿੰਦਰ ਕੁਮਾਰ ਪੁੱਤਰ ਜਸਵੀਰ ਕੁਮਾਰ ਵਾਸੀ ਬੰਗਾ, ਸੁਡਾਨ ਦੇਸ਼ ਨਾਲ ਸੰਬੰਧਿਤ ਇੱਕ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਫ਼ੜੇ ਗਏ ਸਨ ਅਤੇ ਅਦਾਲਤ ਵੱਲੋਂ ਉਕਤ ਤਿੰਨਾਂ ਨੌਜਵਾਨਾਂ ਨੂੰ 25-25 ਸਾਲ ਦੀ ਸਜ਼ਾ ਸੁਣਾ ਦਿੱਤੀ ਗਈ ਸੀ। ਇਸ ਸਜ਼ਾ ਉਪਰੰਤ ਉਪਰੋਕਤ ਨੌਜਵਾਨਾਂ ਵੱਲੋਂ ਕੀਤੀ ਗਈ ਅਪੀਲ ‘ਤੇ ਅਦਾਲਤ ਨੇ ਸਖ਼ਤ ਰਵਈਆ ਅਪਣਾਉਂਦਿਆਂ ਇਨ੍ਹਾਂ ਦੀ 25-25 ਸਾਲ ਵਾਲੀ ਸਜ਼ਾ ਨੂੰ ਫਾਂਸੀ ਵਿੱਚ ਤਬਦੀਲ ਕਰ ਦਿੱਤਾ, ਜਿਸ ਉਪਰੰਤ ਉਕਤ ਨੌਜਵਾਨਾਂ ਦੇ ਪਰਿਵਾਰਾਂ ਨੇ ਟਰੱਸਟ ਨਾਲ ਸੰਪਰਕ ਕਰਕੇ ਮਦਦ ਕਰਨ ਦੀ ਅਪੀਲ ਕੀਤੀ ਸੀ। ਡਾ. ਓਬਰਾਏ ਦੀ ਟੀਮ ਵੱਲੋਂ ਪੀੜਤ ਪਰਿਵਾਰਾਂ ਨਾਲ ਮਿਲ ਕੇ ਸੁਡਾਨ ਨਾਲ ਸੰਬੰਧਿਤ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਕੋਈ ਸਫ਼ਲਤਾ ਨਹੀਂ ਮਿਲੀ, ਜਿਸ ਕਾਰਨ ਸਭ ਨੇ ਇਸ ਕੇਸ ਦੇ ਹੱਲ਼ ਹੋਣ ਦੀ ਆਸ ਛੱਡ ਦਿੱਤੀ ਸੀ। ਪਰ ਕੁਦਰਤ ਨੇ ਅਜਿਹਾ ਕਰਿਸ਼ਮਾ ਕੀਤਾ ਕਿ ਉਨ੍ਹਾਂ ਦੀ ਸਲਾਹ ਮੁਤਾਬਿਕ ਈਦ ਮੌਕੇ ਪਰਿਵਾਰ ਵੱਲੋਂ ਮੁੜ ਕੀਤੀ ਗਈ ਰਹਿਮ ਦੀ ਅਪੀਲ ‘ਤੇ ਅਦਾਲਤ ਵੱਲੋਂ ਉਕਤ ਤਿੰਨੇ ਨੌਜਵਾਨਾਂ ਦੀ ਸਜ਼ਾ ਮੁਆਫ਼ ਕਰ ਦਿੱਤੀ ਗਈ।ਇਸ ਕੇਸ ਨਾਲ ਸੰਬੰਧਿਤ ਦੋ ਨੌਜਵਾਨ ਪਹਿਲਾਂ ਹੀ ਆਪਣੇ ਘਰ ਪਹੁੰਚ ਚੁੱਕੇ ਹਨ ਜਦਕਿ ਸੁਖਵੀਰ ਦੀ ਵੀ ਅੱਜ ਪੰਜਾਬ ਵਾਪਸੀ ਹੋ ਗਈ ਹੈ।