Health
ਸਵੇਰੇ ਉੱਠਕੇ ਸਭ ਤੋਂ ਪਹਿਲਾਂ ਪਾਣੀ ਪੀਓ, ਹੋ ਜਾਏਗਾ ਚਮਤਕਾਰ
ਠੰਡ ‘ਚ ਪਾਣੀ ਘੱਟ ਪੀਆ ਜਾਂਦਾ ਕਿਉਂਕਿ ਲੋਕਾਂ ਨੂੰ ਜਿਆਦਾ ਮਹਿਸੂਸ ਨਹੀਂ ਹੁੰਦਾ ਪਰ ਹੁਣ ਗਰਮੀ ਦੇ ਮੌਸਮ ਨੇ ਦਸਤਕ ਦੇ ਦਿੱਤੀ ਹੈ। ਅਜਿਹੇ ‘ਚ ਹੁਣ ਲੋਕਾਂ ਨੂੰ ਵੀ ਜ਼ਿਆਦਾ ਮਾਤਰਾ ‘ਚ ਪਾਣੀ ਦੀ ਜ਼ਰੂਰਤ ਹੋਵੇਗੀ ਕਿਉਂਕਿ ਗਰਮੀਆਂ ‘ਚ ਤੇਜ਼ ਧੁੱਪ ਅਤੇ ਪਸੀਨਾ ਆਉਣ ਨਾਲ ਸਰੀਰ ‘ਚ ਮੌਜੂਦ ਪਾਣੀ ਦੀ ਮਾਤਰਾ ਘੱਟ ਜਾਂਦੀ ਹੈ, ਜਿਸ ਕਾਰਨ ਡੀਹਾਈਡ੍ਰੇਸ਼ਨ ਹੋ ਸਕਦਾ ਹੈ। ਡੀਹਾਈਡ੍ਰੇਸ਼ਨ ਤੋਂ ਬਚਣ ਲਈ ਸਰੀਰ ਨੂੰ ਲੋੜੀਂਦੀ ਮਾਤਰਾ ਵਿੱਚ ਪਾਣੀ ਦੀ ਲੋੜ ਹੁੰਦੀ ਹੈ। ਤੁਸੀਂ ਪਾਣੀ ਪੀਣ ਦੇ ਫਾਇਦਿਆਂ ਤੋਂ ਜਾਣੂ ਹੋਵੋਗੇ ਪਰ ਕੀ ਤੁਸੀਂ ਜਾਣਦੇ ਹੋ ਕਿ ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਪਾਣੀ ਪੀਣਾ ਤੁਹਾਡੀ ਸਿਹਤ ਲਈ ਫਾਇਦੇਮੰਦ ਸਾਬਤ ਹੋ ਸਕਦਾ ਹੈ। ਅਸੀਂ ਤੁਹਾਨੂੰ ਦੱਸਦੇ ਹਾਂ ਸਵੇਰੇ ਉੱਠਕੇ ਪਾਣੀ ਪੀਣ ਨਾਲ ਕਿੰਨੇ ਫਾਇਦੇ ਹਨ –
1- ਜੇਕਰ ਤੁਹਾਡੀ ਚਮੜੀ ਮੁਰਝਾ ਰਹੀ ਹੈ ਤਾਂ ਉੱਠਣ ਤੋਂ ਬਾਅਦ ਸਭ ਤੋਂ ਪਹਿਲਾਂ ਪਾਣੀ ਪੀਣਾ ਹੈ। ਕਿਉਂਕਿ ਇਹ ਖੂਨ ਸੰਚਾਰ ਨੂੰ ਉਤਸ਼ਾਹਿਤ ਕਰਦਾ ਹੈ। ਇਹ ਨਵੇਂ ਸੈੱਲਾਂ ਦੇ ਉਤਪਾਦਨ ਨੂੰ ਵਧਾ ਕੇ ਚਮੜੀ ਨੂੰ ਚਮਕਦਾਰ ਬਣਾ ਸਕਦਾ ਹੈ।
2- ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਪਾਣੀ ਪੀਣ ਨਾਲ ਗੁਰਦੇ ਦੀ ਪੱਥਰੀ ਦਾ ਖਤਰਾ ਘੱਟ ਜਾਂਦਾ ਹੈ। ਸਵੇਰੇ ਪਾਣੀ ਪੀਣ ਨਾਲ ਪੇਟ ਦੇ ਐਸਿਡ ਨੂੰ ਸ਼ਾਂਤ ਕਰਨ ਅਤੇ ਪੱਥਰੀ ਦੇ ਵਿਕਾਸ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ।
3- ਬ੍ਰੇਨ ਫੋਗ ਤੋਂ ਬਚਾਅ ਕਰਦਾ ਹੈ: ਡੀਹਾਈਡ੍ਰੇਸ਼ਨ ਕਾਰਨ ਕਈ ਵਾਰ ਚੱਕਰ ਆਉਣੇ ਸ਼ੁਰੂ ਹੋ ਜਾਂਦੇ ਹਨ ਅਤੇ ਬ੍ਰੇਨ ਫੋਗ ਵੀ ਹੋ ਜਾਂਦਾ ਹੈ। ਇਸ ਤੋਂ ਬਚਣ ਲਈ ਸਵੇਰੇ ਸਭ ਤੋਂ ਪਹਿਲਾਂ ਖੂਬ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ।
4- ਸਵੇਰੇ ਪਾਣੀ ਪੀਣ ਨਾਲ ਪੇਟ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਮਿਲਦੀ ਹੈ, ਜਿਸ ਨਾਲ ਲਿੰਫੈਟਿਕ ਪ੍ਰਣਾਲੀ ਸੰਤੁਲਿਤ ਹੋ ਜਾਂਦੀ ਹੈ ਅਤੇ ਸਮੇਂ ਦੇ ਨਾਲ ਪ੍ਰਤੀਰੋਧਕ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ। ਇਹ ਵਿਅਕਤੀ ਨੂੰ ਵਾਰ-ਵਾਰ ਬੀਮਾਰ ਹੋਣ ਦੀ ਸਮੱਸਿਆ ਤੋਂ ਵੀ ਬਚਾ ਸਕਦਾ ਹੈ।
5- ਸਵੇਰੇ ਉੱਠਦੇ ਹੀ ਪਾਣੀ ਪੀਣ ਨਾਲ ਮੈਟਾਬੋਲਿਜ਼ਮ ਅਤੇ ਪਾਚਨ ਸ਼ਕਤੀ ਵਧਦੀ ਹੈ ਅਤੇ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ।