Connect with us

Entertainment

ਦ੍ਰਿਸ਼ਟੀ ਗਰੇਵਾਲ ਨੇ ਧੀ ਮਨਹੀਰ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

Published

on

16 ਨਵੰਬਰ 2023:  ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਬੀਤੇ ਦਿਨ ਆਪਣੀ ਧੀ ਦੇ ਨਾਲ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਅਦਾਕਾਰਾ ਨੇ ਦੀਵਾਲੀ ਮੌਕੇ ਕਲਿੱਕ ਕੀਤਾ ਸੀ । ਦ੍ਰਿਸ਼ਟੀ ਗਰੇਵਾਲ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਸਾਡੀ ਮਨਹੀਰ ਦੀ ਪਹਿਲੀ ਦੀਵਾਲੀ’ ।ਅਦਾਕਾਰਾ ਦੀ ਧੀ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ ।ਜਿਸ ਦੇ ਨਾਲ ਅਦਾਕਾਰਾ ਅਕਸਰ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ।
ਅਦਾਕਾਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।

ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਪਤੀ ਅਭੈ ਅੱਤਰੀ ਵੀ ਵਧੀਆ ਅਦਾਕਾਰ ਹਨ ਅਤੇ ਕਈ ਵੈੱਬ ਸੀਰੀਜ਼ ਅਤੇ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਕੁਝ ਸਮਾਂ ਪਹਿਲਾਂ ਲਾਕਡਾਊਨ ਦੇ ਦੌਰਾਨ ਹੀ ਇਸ ਜੋੜੀ ਨੇ ਲਵ ਮੈਰਿਜ ਕਰਵਾਈ ਸੀ ਅਤੇ ਜਿਸ ਤੋਂ ਬਾਅਦ ਜੋੜੀ ਦੇ ਘਰ ਧੀ ਦਾ ਜਨਮ ਹੋਇਆ ਹੈ ।ਸੋਸ਼ਲ ਮੀਡੀਆ ‘ਤੇ ਦ੍ਰਿਸ਼ਟੀ ਗਰੇਵਾਲ ਦੀ ਵੱਡੀ ਫੈਨ ਫਾਲੋਵਿੰਗ ਹੈ ।