Connect with us

National

PM ਮੋਦੀ ਦੇ ਦੌਰੇ ਤੋਂ ਪਹਿਲਾਂ ਜੰਮੂ ‘ਚ ਡਰੋਨ ਉਡਾਉਣ ‘ਤੇ ਲੱਗੀ ਪਾਬੰਦੀ

Published

on

18 ਫਰਵਰੀ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 20 ਫਰਵਰੀ ਨੂੰ ਜੰਮੂ ਫੇਰੀ ਤੋਂ ਪਹਿਲਾਂ ਡਰੋਨ ਅਤੇ ਹੋਰ ਹਵਾਈ ਉਪਕਰਨਾਂ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜੰਮੂ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਵਨੀ ਲਵਾਨੀਆ ਨੇ ਸ਼ੁੱਕਰਵਾਰ ਨੂੰ ਜਾਰੀ ਹੁਕਮ ‘ਚ ਇਹ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨ ਲਈ ਡਰੋਨ ਦੀ ਵਰਤੋਂ ਕਰ ਸਕਦੇ ਹਨ। ਪੀਐਮ ਮੋਦੀ 20 ਫਰਵਰੀ ਨੂੰ ਜੰਮੂ ਦੇ ਦੌਰੇ ‘ਤੇ ਜਾ ਰਹੇ ਹਨ। ਉਹ ਇੱਥੇ 3161 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ 209 ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।