National
DSGMC ਚੋਣਾਂ ‘ਚ ਮਨਜਿੰਦਰ ਸਿੰਘ ਸਿਰਸਾ ਨੂੰ ਮਿਲੀ ਹਾਰ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਦਿੱਲੀ ਦੀਆਂ 5 ਥਾਵਾਂ ‘ਤੇ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਦੁਪਹਿਰ ਬਾਅਦ ਨਤੀਜਿਆਂ ਦੀ ਉਮੀਦ ਕੀਤੀ ਜਾਂਦੀ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਚਕਾਰ ਮੁਕਾਬਲਾ ਹੈ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਜਾਗੋ ਪਾਰਟੀ ਮੈਚ ਨੂੰ ਤਿਕੋਣਾ ਬਣਾ ਸਕਦੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ 500 ਵੋਟਾਂ ਨਾਲ ਚੋਣਾਂ ਹਾਰ ਗਏ ਹਨ। ਸਿਰਸਾ ਨੇ ਆਪਣੀ ਹਾਰ ਮੰਨ ਲਈ ਹੈ।
ਇਸਦੇ ਨਾਲ ਹੀ ਸਿਰਸਾ ਨੇ ਧੰਨਵਾਦ ਕਰਦੇ ਹੋਏ ਕਿਹਾ 46 ‘ਚੋਂ 27 ਸੀਟਾਂ ਜਿਤਾ ਕੇ ਦਿੱਲੀ ਦੀ ਸੰਗਤ ਨੇ ਸਾਨੂੰ ਬਹੁਤ ਵੱਡਾ ਮਾਣ ਬਖ਼ਸ਼ਿਆ ਹੈ। ਇਹ ਜਿੱਤ ਦਿੱਲੀ ਦੀ ਸਾਰੀ ਸੰਗਤ ਦੀ ਹੈ, ਅਸੀਂ ਦਿੱਲੀ ਦੀ ਸੰਗਤ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਮਾਣ ਬਖਸ਼ਣ ਲਈ ਉਹਨਾਂ ਦਾ ਧੰਨਵਾਦ ਕਰਦੇ ਹਾਂ।