Punjab
DSP ਅਤੁਲ ਸੋਨੀ ਦਾ ਅਦਾਲਤ ਨੇ ਨਹੀਂ ਦਿੱਤਾ ਪੁਲਿਸ ਰਿਮਾਂਡ
DSP ਅਤੁਲ ਸੋਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ। ਹਾਲਾਂਕਿ ਪੁਲਿਸ ਵੱਲੋਂ 5 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਜਿਸ ਤੋਂ ਬਾਅਦ ਅਦਾਲਤ ਵੱਲੋਂ ਰਿਮਾਂਡ ਨਹੀਂ ਦਿੱਤਾ ਗਿਆ, ਤੇ ਰੋਪੜ ਦੀ ਜੇਲ੍ਹ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਡੀ.ਐੱਸ.ਪੀ ਅਤੁਲ ਸੋਨੀ ਨੇ ਮੁਹਾਲੀ ਕੋਰਟ ‘ਚ 2 ਮਾਰਚ ਨੂੰ ਸਰੈਂਡਰ ਕਰ ਦਿੱਤਾ ਸੀ। ਅਦਾਲਤ ਨੇ ਅਤੁਲ ਸੋਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜਿਸਦੀ ਪੁਸ਼ਟੀ ਮੁਹਾਲੀ ਦੇ ਐੱਸ.ਐੱਸ ਪੀ ਕੁਲਦੀਪ ਸਿੰਘ ਚਾਹਲ ਨੇ ਕੀਤੀ ਸੀ। ਜਿਸਤੋ ਬਾਅਦ ਮੁਹਾਲੀ ਅਦਾਲਤ ਨੇ ਡੀ.ਐੱਸ.ਪੀ ਅਤੁਲ ਸੋਨੀ ਨੂੰ ਪਹਿਲਾਂ 2 ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।
ਦਰਅਸਲ ਪੰਜਾਬ ਪੁਲੀਸ ਦੇ ਡੀਐੱਸਪੀ ਅਤੁਲ ਸੋਨੀ ਵੱਲੋਂ ਘਰੇਲੂ ਝਗੜੇ ਦੌਰਾਨ ਆਪਣੀ ਪਤੀ ’ਤੇ ਫਾਇਰਿੰਗ ਕਰਕੇ ਜਾਨਲੇਵਾ ਹਮਲਾ ਕਰ ਦਿੱਤਾ ਸੀ। ਇਸ ਸਬੰਧੀ ਉਸ ਦੀ ਪਤਨੀ ਸੁਨੀਤਾ ਸੋਨੀ ਦੀ ਸ਼ਿਕਾਇਤ ’ਤੇ ਸੈਂਟਰਲ ਥਾਣਾ ਫੇਜ਼-8 ਵਿੱਚ ਡੀਐੱਸਪੀ ਅਤੁਲ ਸੋਨੀ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ। ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੇ ਡੀਐੱਸਪੀ ਸੋਨੀ ਵੱਲੋਂ ਆਪਣੀ ਪਤਨੀ ’ਤੇ ਫਾਇਰਿੰਗ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਸੀ। ਪਰ ਅਤੁਲ ਸੋਨੀ ਪੁਲਿਸ ਦੀ ਗ੍ਰਿਫ਼ਤ ਚੋਂ ਹੁਣ ਤੱਕ ਬਾਹਰ ਸੀ। ਪੁਲੀਸ ਨੇ ਘਟਨਾ ਲਈ ਵਰਤਿਆ ਪਿਸਤੌਲ ਬਰਾਮਦ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ। 16 ਮਾਰਚ ਨੂੰ ਅਤੁਲ ਸੋਨੀ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।