Connect with us

News

ਮੁਹਾਲੀ ਅਦਾਲਤ ਨੇ ਡੀ.ਐੱਸ.ਪੀ ਅਤੁਲ ਸੋਨੀ ਨੂੰ ਰਿਮਾਂਡ ‘ਤੇ ਭੇਜਿਆ

Published

on

5 ਮਾਰਚ: ਮੁਹਾਲੀ ਅਦਾਲਤ ਨੇ ਡੀ.ਐੱਸ.ਪੀ ਅਤੁਲ ਸੋਨੀ ਨੂੰ 2 ਦਿਨ ਦੋ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਡੀ.ਐੱਸ.ਪੀ ਅਤੁਲ ਸੋਨੀ ਨੇ ਮੁਹਾਲੀ ਕੋਰਟ ‘ਚ 2 ਮਾਰਚ ਨੂੰ ਸਰੈਂਡਰ ਕਰ ਦਿੱਤਾ ਸੀ। ਅਦਾਲਤ ਨੇ ਅਤੁਲ ਸੋਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜਿਸਦੀ ਪੁਸ਼ਟੀ ਮੁਹਾਲੀ ਦੇ ਐੱਸ.ਐੱਸ ਪੀ ਕੁਲਦੀਪ ਸਿੰਘ ਚਾਹਲ ਨੇ ਕੀਤੀ ਸੀ।

ਦਰਅਸਲ ਪੰਜਾਬ ਪੁਲੀਸ ਦੇ ਡੀਐੱਸਪੀ ਅਤੁਲ ਸੋਨੀ ਵੱਲੋਂ ਘਰੇਲੂ ਝਗੜੇ ਦੌਰਾਨ ਆਪਣੀ ਪਤੀ ’ਤੇ ਫਾਇਰਿੰਗ ਕਰਕੇ ਜਾਨਲੇਵਾ ਹਮਲਾ ਕਰ ਦਿੱਤਾ ਸੀ। ਇਸ ਸਬੰਧੀ ਉਸ ਦੀ ਪਤਨੀ ਸੁਨੀਤਾ ਸੋਨੀ ਦੀ ਸ਼ਿਕਾਇਤ ’ਤੇ ਸੈਂਟਰਲ ਥਾਣਾ ਫੇਜ਼-8 ਵਿੱਚ ਡੀਐੱਸਪੀ ਅਤੁਲ ਸੋਨੀ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ। ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੇ ਡੀਐੱਸਪੀ ਸੋਨੀ ਵੱਲੋਂ ਆਪਣੀ ਪਤਨੀ ’ਤੇ ਫਾਇਰਿੰਗ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਸੀ। ਪਰ ਅਤੁਲ ਸੋਨੀ ਪੁਲਿਸ ਦੀ ਗ੍ਰਿਫ਼ਤ ਚੋਂ ਹੁਣ ਤੱਕ ਬਾਹਰ ਸੀ। ਪੁਲੀਸ ਨੇ ਘਟਨਾ ਲਈ ਵਰਤਿਆ ਪਿਸਤੌਲ ਬਰਾਮਦ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

ਫਿਲਹਾਲ ਡੀ.ਐੱਸ.ਪੀ ਅਤੁਲ ਸੋਨੀ ਨੇ ਮੁਹਾਲੀ ਕੋਰਟ ਅਤੁਲ ਸੋਨੀ ਨੂੰ 2 ਦਿਨ ਦੋ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਹੈ।