Connect with us

Punjab

ਜਲੰਧਰ ‘ਚ ਸ਼ਰਾਬ ਦੇ ਨਸ਼ੇ ‘ਚ DSP ਨੇ ਚਲਾਈ ਗੋਲੀ

Published

on

17 ਦਸੰਬਰ 2023: ਜਲੰਧਰ ‘ਚ ਸ਼ਰਾਬ ਦੇ ਨਸ਼ੇ ‘ਚ DSP ਨੇ ਚਲਾਈ ਗੋਲੀ ਹੈ| ਓਥੇ ਹੀ ਡੀਐਸਪੀ ਤੇ ਦੋਸ਼ ਹੈ ਕਿ ਹਵਾ ਵਿੱਚ ਦੋ ਗੋਲੀਆਂ ਚਲਾਈਆਂ ਅਤੇ ਦੋ ਗੋਲੀਆਂ ਸਿੱਧੀਆਂ ਚਲਾਈਆਂ। ਗੋਲੀ ਚਲਾਉਣ ਵਾਲਾ ਡੀਐਸਪੀ ਇਸ ਸਮੇਂ ਜਲੰਧਰ ਪੀਏਪੀ ਵਿੱਚ ਤਾਇਨਾਤ ਹੈ। ਕਾਰ ਪਾਰਕਿੰਗ ਨੂੰ ਲੈ ਕੇ ਡੀਐਸਪੀ ਦਾ ਨੌਜਵਾਨ ਨਾਲ ਝਗੜਾ ਹੋ ਗਿਆ। ਇਸ ਤੋਂ ਨਾਰਾਜ਼ ਹੋ ਕੇ ਡੀਐਸਪੀ ਨੇ ਗੋਲੀਆਂ ਚਲਾ ਦਿੱਤੀਆਂ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਕਸੂਦਾ ਦੀ ਮੰਡ ਪੁਲਸ ਸ਼ਨੀਵਾਰ ਦੇਰ ਰਾਤ ਘਟਨਾ ਵਾਲੀ ਥਾਂ ‘ਤੇ ਜਾਂਚ ਲਈ ਪਹੁੰਚੀ। ਦੇਰ ਰਾਤ ਉਕਤ ਡੀਐਸਪੀ ਨੂੰ ਡੀਐਸਪੀ ਕਰਤਾਰਪੁਰ ਬਲਬੀਰ ਸਿੰਘ ਦੀ ਨਿਗਰਾਨੀ ਹੇਠ ਹਿਰਾਸਤ ਵਿੱਚ ਲੈ ਲਿਆ ਗਿਆ। ਹਾਲਾਂਕਿ ਕਿਸੇ ਪੁਲਿਸ ਅਧਿਕਾਰੀ ਨੇ ਉਸਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ।

ਗੁਰਜੋਤ ਸਿੰਘ ਵਾਸੀ ਪਿੰਡ ਬਸਤੀ ਇਬਰਾਹੀਮ ਖਾਂ, ਮੰਡ, ਮਕਸੂਦਾ ਨੇ ਦੱਸਿਆ ਕਿ ਪੀਏਪੀ ਵਿੱਚ ਤਾਇਨਾਤ ਡੀਐਸਪੀ ਦਲਬੀਰ ਸਿੰਘ ਸ਼ਨੀਵਾਰ ਦੇਰ ਰਾਤ ਸਰਪੰਚ ਭੁਪਿੰਦਰ ਸਿੰਘ ਗਿੱਲ ਕੋਲ ਆਏ ਸਨ। ਦੋਵਾਂ ਨੇ ਪਿੰਡ ਦੀ ਇੱਕ ਪਾਰਕਿੰਗ ਦੇ ਗੇਟ ਦੇ ਬਾਹਰ ਆਪਣੀ ਕਾਰ ਖੜ੍ਹੀ ਕਰਕੇ ਸ਼ਰਾਬ ਪੀਤੀ ਹੋਈ ਸੀ।
ਮੌਕੇ ‘ਤੇ ਮੌਜੂਦ ਲੋਕਾਂ ਨੇ ਹਥਿਆਰ ਲੈ ਕੇ ਡੀਐਸਪੀ ਦੀ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ। ਜਿਸ ਤੋਂ ਬਾਅਦ ਜਦੋਂ ਡੀਐਸਪੀ ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਇੱਕ ਸ਼ਰਾਬ ਦੀ ਬੋਤਲ ਵੀ ਬਰਾਮਦ ਹੋਈ। ਹੁਣ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਅਪਰਾਧ ਵਿੱਚ ਵਰਤਿਆ ਗਿਆ ਹਥਿਆਰ ਸਰਵਿਸ ਹਥਿਆਰ ਸੀ ਜਾਂ ਕੁਝ ਹੋਰ।

ਅੱਜ ਪੁਲੀਸ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਪੀਏਪੀ ਅਧਿਕਾਰੀਆਂ ਨੂੰ ਕਾਰਵਾਈ ਲਈ ਭੇਜੇਗੀ। ਜੇਕਰ ਉਕਤ ਰਿਪੋਰਟ ‘ਤੇ ਕਾਰਵਾਈ ਹੁੰਦੀ ਹੈ ਤਾਂ ਡੀਐਸਪੀ ਨੂੰ ਮੁਅੱਤਲ ਕੀਤਾ ਜਾ ਸਕਦਾ ਹੈ।