Corona Virus
ਸ਼ਾਹਕੋਟ ਦੇ ਡੀਐੱਸਪੀ ਵਰਿੰਦਰਪਾਲ ਸਿੰਘ ਦੀ ਕੋਰੋਨਾ ਨਾਲ ਮੌਤ

ਕੋਰੋਨਾ ਨੇ ਫਿਰ ਰਫ਼ਤਾਰ ਫੜੀ, ਜਿਸ ਨੇ ਡੀਐੱਸਪੀ ਵਰਿੰਦਰਪਾਲ ਸਿੰਘ ਦੀ ਜਾਨ ਲੈ ਲਈ। ਅੱਜ ਉਨ੍ਹਾਂ ਨੇ ਲੁਧਿਆਣਾ ਦੇ ਹਸਪਤਾਲ ‘ਚ ਆਖਰੀ ਸਾਹ ਲਏ। ਉਹ ਕਰੀਬ 51 ਸਾਲ ਦੇ ਸਨ ਤੇ ਡੇਢ ਮਹੀਨੇ ਤੋਂ ਕੋਰੋਨਾ ਦੀ ਬਿਮਾਰੀ ਕਰਕੇ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਹੋ ਗਈ ਸੀ। ਜਿਸ ਦੌਰਾਨ ਉਨ੍ਹਾਂ ਦਾ ਇਲਾਜ ਲੁਧਿਆਣਾ ਹਸਪਤਾਲ ‘ਚ ਚਲ ਰਿਹਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਸਰਾਭਾ ਨਗਰ ਲੁਧਿਆਣਾ ਵਿਖੇ ਕੀਤਾ ਗਿਆ। ਮੌਤ ਦੀ ਖਬਰ ਸੁਣ ਕੇ ਪੁਲਿਸ ਪ੍ਰਸ਼ਾਸਨ ‘ਚ ਸੋਗ ਦੀ ਲਹਿਰ ਹੈ।