National
ਹਿਮਾਚਲ ‘ਚ ਬੱਦਲ ਫੱਟਣ ਕਾਰਨ ਹੁਣ ਤੱਕ 7 ਲੋਕਾਂ ਦੀ ਮੌਤ, 53 ਲਾਪਤਾ
HIMACHAL PRADESH : ਹਿਮਾਚਲ ਪ੍ਰਦੇਸ਼ ‘ਚ 2 ਅਗਸਤ ਨੂੰ ਫਿਰ ਬੱਦਲ ਫਟ ਗਏ ਹਨ । ਲਾਹੌਲ ਸਪਿਤੀ ਦੀ ਪਿਨ ਘਾਟੀ ਵਿੱਚ ਕੱਲ੍ਹ ਸ਼ਾਮ ਕਰੀਬ 6 ਵਜੇ ਬੱਦਲ ਫਟਣ ਕਾਰਨ ਹੜ੍ਹ ਆ ਗਿਆ ਸੀ। ਇਸ ਵਿੱਚ ਇੱਕ ਔਰਤ ਵਹਿ ਗਈ। ਪੁਲੀਸ ਨੇ ਦੇਰ ਸ਼ਾਮ ਔਰਤ ਦੀ ਲਾਸ਼ ਬਰਾਮਦ ਕਰ ਲਈ
ਹੈ।
ਇਸ ਤੋਂ ਪਹਿਲਾਂ ਵੀਰਵਾਰ (1 ਅਗਸਤ) ਨੂੰ ਹਿਮਾਚਲ ‘ਚ 5 ਥਾਵਾਂ ‘ਤੇ ਬੱਦਲ ਫਟਣ ਕਾਰਨ ਭਾਰੀ ਤਬਾਹੀ ਹੋਈ ਸੀ। ਇਸ ‘ਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 53 ਲੋਕ ਲਾਪਤਾ ਹਨ। ਉਨ੍ਹਾਂ ਨੂੰ ਲੱਭਣ ਲਈ NDRF, SDRF, ਪੁਲਿਸ ਅਤੇ ਹੋਮਗਾਰਡ ਦੇ ਜਵਾਨ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਖੋਜ ਕਾਰਜਾਂ ਵਿੱਚ ਡਰੋਨਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ।
ਮੌਸਮ ਵਿਭਾਗ ਨੇ ਕੀਤਾ ਅਲਰਟ
IMD ਨੇ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਰਾਜਸਥਾਨ, ਕਰਨਾਟਕ, ਕੇਰਲ, ਪੱਛਮੀ ਬੰਗਾਲ, ਸਿੱਕਮ, ਅਸਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਵਿੱਚ ਵੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ।