India
ਕੋਰੋਨਾ ਵਾਇਰਸ ਨਾਲ ਭਾਰਤ ਵਿਚ ਤੀਜੀ ਮੌਤ

ਕੋਰੋਨਾ ਵਾਇਰਸ ਦਾ ਤਹਿਲਕਾ ਜਾਰੀ
ਬਜ਼ੁਰਗ ਸਾਊਦੀ ਅਰਬ ਤੋਂ ਆਇਆ ਸੀ ਵਾਪਸ
ਹਾਲ ਹੀ ਵਿੱਚ ਸਾਊਦੀ ਅਰਬ ਤੋਂ ਵਾਪਸ ਆਏ 71 ਸਾਲਾ ਕੋਰੋਨਾ ਵਾਇਰਸ ਦੇ ਮਰੀਜ਼ ਦੀ ਸ਼ਨੀਵਾਰ ਦੁਪਹਿਰ ਮਹਾਰਾਸ਼ਟਰ ਦੇ ਬੁਲਧਾਨਾ ਜ਼ਿਲ੍ਹੇ ਵਿੱਚ ਮੌਤ ਹੋ ਗਈ। ਹਸਪਤਾਲ ਦੇ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਮਰੀਜ਼ ਸੀ। ਸਿਵਲ ਸਰਜਨ ਨੇ ਦੱਸਿਆ ਕਿ ਮਰੀਜ਼ ਨੂੰ ਕੁਝ ਦਿਨ ਪਹਿਲਾਂ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ‘ਤੇ ਕੋਰੋਨਾ ਵਾਇਰਸ ਨਾਲ ਸੰਕਰਮਣ ਦੇ ਲੱਛਣ ਸਾਹਮਣੇ ਆਉਣ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਮ੍ਰਿਤਕ ਦੇ ਸੈਪਲ ਜਾਂਚ ਲਈ ਭੇਜੇ ਗਏ ਹਨ। ਫਿਲਹਾਲ ਰਿਪੋਰਟ ਦਾ ਇੰਤਜ਼ਾਰ ਹੈ।