Uncategorized
ਸਕੂਲੀ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ, ਪੰਜਵੀ, ਅੱਠਵੀ ਅਤੇ ਦਸਵੀ ਦੇ ਵਿਦਿਆਰਥੀ ਸਿੱਧੇ ਅਗਲੀ ਕਲਾਸ ‘ਚ ਹੋਣਗੇ ਪ੍ਰਮੋਟ

ਕੋਰੋਨਾ ਮਹਾਂਮਾਰੀ ਦੇ ਇਸ ਕਹਿਰ ਨੂੰ ਦੇਖਦਿਆਂ ਹੋਇਆ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ। ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ ਕੋਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਫੈਸਲਾ ਲਿਆ ਕਿ ਪੰਜਵੀ, ਅੱਠਵੀ ਤੇ ਦਸਵੀ ਦੀਆਂ ਪ੍ਰੀਖਿਆਵਾਂ ਰੱਦ ਕੀਤੀਆਂ ਗਈਆ ਹਨ। ਇਸ ਲਈ ਵਿਦਿਆਰਥੀਆਂ ਨੂੰ ਹੁਣ ਬੋਰਡ ਦੇ ਪੇਪਰ ਨਹੀਂ ਦੇਣੇ ਪੈਣਗੇ। ਇਕ ਤਰ੍ਹਾਂ ਇਹ ਵਿਦਿਆਰਥੀਆਂ ਲਈ ਬਹੁਤ ਵੱਡੀ ਖੁਸ਼ਖਬਰੀ ਹੈ। ਕਿਉਂਕਿ ਕੋਰੋਨਾ ਮਹਾਂਮਾਰੀ ਇਨ੍ਹੀ ਜ਼ਿਆਦਾ ਫੈਲ ਗਈ ਹੈ ਕਿ ਸਾਰੇ ਹੀ ਡਰ ਰਹੇ ਹਨ। ਵਿਦਿਆਰਥੀਆਂ ਦੇ ਮਾਪੀਆਂ ਲਈ ਇਹ ਰਾਹਤ ਭਰੀ ਖਬਰ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਬੱਚਿਆਂ ਨੂੰ ਸੰਕ੍ਰਮਣ ਤੋਂ ਬਚਾਉਣ ਲਈ ਇਹ ਫੈਸਲਾ ਲਿਆ ਹੈ। ਇਸ ਦੌਰਾਨ ਪੰਜਵੀ, ਅੱਠਵੀ ਤੇ ਦਸਵੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਿੱਧਾ ਅਗਲੀ ਕਲਾਸ ‘ਚ ਪ੍ਰਮੋਟ ਕੀਤਾ ਜਾਵੇਗਾ।