Connect with us

Entertainment

ਬਾਲੀਵੁੱਡ ਕਿੰਗ ਸ਼ਾਹਰੁਖ ਖਾਨ ਦੀ ਕਿਉਂ ਵਿਗੜੀ ਸਿਹਤ, ਜਾਣੋ ਅਪਡੇਟ

Published

on

ਬਾਲੀਵੁੱਡ ਦੇ ਕਿੰਗ ਕਹੇ ਜਾਣ ਵਾਲੇ ਸ਼ਾਹਰੁਖ ਖਾਨ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬੀਤੇ ਦਿਨ ਜ਼ਿਆਦਾ ਗਰਮੀ ਹੋਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ |

ਸ਼ਾਹਰੁਖ ਖਾਨ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ । ਦੱਸ ਦੇਈਏ ਕਿ ਬੀਤੇ ਦਿਨ ਸ਼ਾਹਰੁਖ ਖਾਨ ਆਪਣੀ IPL ਟੀਮ ਨੂੰ ਸਪੋਰਟ ਕਰਨ ਲਈ ਅਹਿਮਦਾਬਾਦ ਗਏ ਸਨ। ਉੱਥੇ ਉਨ੍ਹਾਂ ਦੀ ਸਿਹਤ ਵਿਗੜ ਗਈ ਜਿਸ ਕਾਰਨ ਉਨ੍ਹਾਂ ਨੂੰ ਅਹਿਮਦਾਬਾਦ ਦੇ ਕੇਡੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

ਕਿਹੜੇ ਹਸਪਤਾਲ ਚੱਲ ਰਿਹਾ ਸੀ ਇਲਾਜ
ਅਦਾਕਾਰ ਸ਼ਾਹਰੁਖ ਖਾਨ ਅਹਿਮਦਾਬਾਦ ਦੇ ਕੇਡੀ ਹਸਪਤਾਲ ਵਿੱਚ ਭਰਤੀ ਸੀ । ਜਾਣਕਰੀ ਮੁਤਾਬਕ ਸ਼ਾਹਰੁਖ ਖਾਨ ਨੂੰ ਡੀਹਾਈਡ੍ਰੇਸ਼ਨ ਯਾਨੀ (ਪਾਣੀ ਦੀ ਕਮੀ) ਦੀ ਸਮੱਸਿਆ ਸੀ ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ।। ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਸੀ । ਸ਼ਾਹਰੁਖ ਦਾ ਮੁੱਢਲਾ ਇਲਾਜ ਕੀਤਾ ਗਿਆ ਹੈ। ਸ਼ਾਹਰੁਖ ਅਜੇ ਹਸਪਤਾਲ ‘ਚ ਹਨ ਅਤੇ ਉਨ੍ਹਾਂ ਦੀ ਪਤਨੀ ਗੌਰੀ ਖਾਨ ਉਨ੍ਹਾਂ ਦੇ ਨਾਲ ਸੀ|

 

ਇਲਾਜ ਤੋਂ ਬਾਅਦ ਸ਼ਾਹਰੁਖ ਖਾਨ ਦੀ ਸਿਹਤ ‘ਚ ਸੁਧਾਰ ਹੈ | ਇਸ ਕਰਕੇ ਡਾਕਟਰਾਂ ਨੇ ਸ਼ਾਹਰੁਖ ਖਾਨ ਨੂੰ ਕੇਡੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਹੈ ਅਤੇ ਉਹ ਆਪਣੇ ਘਰ ਲਈ ਰਵਾਨਾ ਹੋ ਗਏ ਹਨ |

ਅਦਾਕਾਰਾ ਜੂਹੀ ਚਾਵਲਾ ਹਸਪਤਾਲ ਪਹੁੰਚੀ

ਸ਼ਾਹਰੁਖ ਖਾਨ ਦਾ ਹਾਲ ਜਾਣਨ ਲਈ ਲੋਕਾਂ ਦੀ ਭੀੜ ਲੱਗੀ ਹੋਈ ਹੈ। ਇਸ ਮੌਕੇ ਬਾਲੀਵੁੱਡ ਅਦਾਕਾਰਾ ਜੂਹੀ ਚਾਵਲਾ ਆਪਣੇ ਪਤੀ ਨਾਲ ਕਿੰਗ ਖਾਨ ਸ਼ਾਹਰੁਖ ਖਾਨ ਨੂੰ ਮਿਲਣ ਹਸਪਤਾਲ ਪਹੁੰਚੀ |