Uncategorized
ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਕਾਮੇਂਗ ‘ਚ ਆਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 3.7

ਅਰੁਣਾਚਲ ਪ੍ਰਦੇਸ਼ ਵਿੱਚ ਅੱਜ ਸਵੇਰੇ-ਸਵੇਰੇ ਇੱਕ ਤੋਂ ਬਾਅਦ ਇੱਕ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ ਹਨ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਅੱਜ ਸਵੇਰੇ ਅਰੁਣਾਚਲ ਪ੍ਰਦੇਸ਼ ਵਿੱਚ ਦੋ ਭੂਚਾਲ ਆਏ। 3.7 ਤੀਬਰਤਾ ਦਾ ਪਹਿਲਾ ਭੂਚਾਲ ਸਵੇਰੇ 01:49 ਵਜੇ ਆਇਆ। ਭੂਚਾਲ ਦਾ ਕੇਂਦਰ 27.38 ਅਕਸ਼ਾਂਸ਼ ਅਤੇ 92.77 ਲੰਬਕਾਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ। ਭੂਚਾਲ ਦਾ ਕੇਂਦਰ ਅਰੁਣਾਚਲ ਪ੍ਰਦੇਸ਼ ਦੇ ਪੱਛਮੀ ਕਾਮੇਂਗ ਵਿੱਚ ਸੀ।
ਪਹਿਲੇ ਝਟਕੇ ਦੇ ਲਗਭਗ ਦੋ ਘੰਟੇ ਬਾਅਦ ਸਵੇਰੇ 3:40 ਵਜੇ ਦੂਜਾ ਭੂਚਾਲ ਆਇਆ। ਇਸ ਭੂਚਾਲ ਦੀ ਤੀਬਰਤਾ 3.4 ਸੀ ਅਤੇ ਇਸ ਦਾ ਕੇਂਦਰ ਅਰੁਣਾਚਲ ਪ੍ਰਦੇਸ਼ ਦੇ ਪੂਰਬੀ ਕਾਮੇਂਗ ਵਿੱਚ ਸੀ। ਭੂਚਾਲ ਦਾ ਕੇਂਦਰ 27.46 ਅਕਸ਼ਾਂਸ਼ ਅਤੇ 92.82 ਦੇਸ਼ਾਂਤਰ ‘ਤੇ 5 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ।
ਅਰੁਣਾਚਲ ਪ੍ਰਦੇਸ਼ ‘ਚ ਭੂਚਾਲ ਅਜਿਹੇ ਸਮੇਂ ਆਇਆ ਜਦੋਂ ਜ਼ਿਆਦਾਤਰ ਲੋਕ ਗਹਿਰੀ ਨੀਂਦ ਸੁੱਤੇ ਹੋਏ ਸੀ । ਅਜਿਹੇ ‘ਚ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਕਾਰਨ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਇਆ|