Connect with us

News

ਫਿਲੀਪੀਨਜ਼ ‘ਚ ਆਇਆ ਭੂਚਾਲ, 7.8 ਤੀਬਰਤਾ ‘ਤੇ ਆਇਆ ਭੁਚਾਲ

Published

on

ਫਿਲੀਪੀਨਜ਼ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਕਤੀਸ਼ਾਲੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 7.8 ਦਰਜ ਕੀਤੀ ਗਈ ਹੈ। ਇਸ ਭਿਆਨਕ ਭੂਚਾਲ ਕਾਰਨ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਕਈ ਥਾਵਾਂ ‘ਤੇ ਹੜਕੰਪ ਮਚ ਗਿਆ ਹੈ।

ਦੱਖਣੀ ਫਿਲੀਪੀਨਜ਼ ਦੇ ਮਿੰਡਾਨਾਓ ਤੱਟ ‘ਤੇ ਸੋਮਵਾਰ ਨੂੰ 7.0 ਤੀਬਰਤਾ ਨਾਲ ਭੂਚਾਲ ਦੇ ਜ਼ਬਰਦਸਤ ਝਟਕੇ ਲੱਗੇ। ਭੂਚਾਲ ਦੇ ਕੇਂਦਰ ਦੀ ਡੂੰਘਾਈ ਜ਼ਮੀਨ ਤੋਂ ਸਿਰਫ਼ 10 ਕਿਲੋਮੀਟਰ ਹੇਠਾਂ ਹੈ। ਭੂਚਾਲ ਕਾਰਨ ਫਿਲੀਪੀਨਜ਼ ਅਤੇ ਇੰਡੋਨੇਸ਼ੀਆ ਸਮੇਤ ਅੰਤਰਰਾਸ਼ਟਰੀ ਨਿਗਰਾਨੀ ਏਜੰਸੀਆਂ ਨੇ ਸੁਨਾਮੀ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਭੂਚਾਲ ਕਾਰਨ ਹੁਣ ਤਕ 5 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਫਿਲੀਪੀਨਜ਼ ਵਿੱਚ ਆਏ 7.8 ਤੀਬਰਤਾ ਦੇ ਭੂਚਾਲ ਨੇ ਲੋਕਾਂ ਨੂੰ ਦਹਿਸ਼ਤ ਵਿੱਚ ਪਾ ਦਿੱਤਾ। ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਹੁੰਦੇ ਹੀ ਲੋਕ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲ ਆਏ। ਕਈ ਸੈਕਿੰਡ ਤੱਕ ਧਰਤੀ ਕੰਬਦੀ ਰਹੀ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ।

ਸ਼ੁਰੂਆਤੀ ਜਾਣਕਾਰੀ ਮੁਤਾਬਕ ਭੂਚਾਲ ਕਾਰਨ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਕੁਝ ਥਾਵਾਂ ‘ਤੇ ਇਮਾਰਤਾਂ ਦੇ ਹਿੱਸੇ ਢਹਿ ਗਏ, ਜਦਕਿ ਕਈ ਸੜਕਾਂ ਅਤੇ ਬੁਨਿਆਦੀ ਢਾਂਚਿਆਂ ਨੂੰ ਵੀ ਨੁਕਸਾਨ ਹੋਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਰਾਹਤ ਅਤੇ ਬਚਾਅ ਟੀਮਾਂ ਨੂੰ ਤੁਰੰਤ ਪ੍ਰਭਾਵਿਤ ਇਲਾਕਿਆਂ ਵੱਲ ਭੇਜਿਆ ਗਿਆ ਹੈ।

ਭੂਚਾਲ ਤੋਂ ਬਾਅਦ ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਵੱਲੋਂ ਸੰਭਾਵਿਤ ਆਫਟਰਸ਼ਾਕਸ ਨੂੰ ਲੈ ਕੇ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ। ਹਸਪਤਾਲਾਂ ਅਤੇ ਐਮਰਜੈਂਸੀ ਸੇਵਾਵਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ।