Connect with us

National

ਜਾਪਾਨ ‘ਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 6.1

Published

on

2 ਅਪ੍ਰੈਲ 2024: ਉੱਤਰੀ ਜਾਪਾਨ ਦੇ ਇਵਾਤੇ ਅਤੇ ਅਓਮੋਰੀ ਪ੍ਰੀਫੈਕਚਰ ਵਿੱਚ ਸੋਮਵਾਰ ਨੂੰ ਭੂਚਾਲ ਆਇਆ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.1 ਮਾਪੀ ਗਈ। ਜਾਪਾਨ ਮੌਸਮ ਵਿਗਿਆਨ ਏਜੰਸੀ ਮੁਤਾਬਕ ਇਸ ਭੂਚਾਲ ਦਾ ਕੇਂਦਰ ਇਵਾਤੇ ਪ੍ਰੀਫੈਕਚਰ ਦਾ ਉੱਤਰੀ ਤੱਟਵਰਤੀ ਹਿੱਸਾ ਸੀ। ਫਿਲਹਾਲ ਭੂਚਾਲ ਕਾਰਨ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਸੁਨਾਮੀ ਦੀ ਚਿਤਾਵਨੀ ਵੀ ਅਜੇ ਜਾਰੀ ਨਹੀਂ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਜਨਵਰੀ ਵਿੱਚ ਜਾਪਾਨ ਵਿੱਚ 7.5 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਵਿੱਚ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੌਰਾਨ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ।