National
ਰੂਸ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
EARTHQUAKE : ਰੂਸ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਿਸ ਕਾਰਨ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਕਾਮਚਟਕਾ ਟਾਪੂ ਦੇ ਨੇੜੇ 7.8 ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ। ਤੇਜ਼ ਭੂਚਾਲ ਨੇ ਲੋਕਾਂ ‘ਚ ਡਰ ਦਾ ਮਾਹੌਲ ਬਣ ਗਿਆ । ਭੂਚਾਲ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਫਰਨੀਚਰ, ਕਾਰਾਂ ਅਤੇ ਲਾਈਟਾਂ ਹਿੱਲਦੀਆਂ ਦਿਖਾਈ ਦੇ ਰਹੀਆਂ ਹਨ।
ਇੱਕ ਹਫ਼ਤਾ ਪਹਿਲਾਂ ਵੀ ਆਇਆ ਸੀ ਭੂਚਾਲ
ਇੱਕ ਹਫ਼ਤਾ ਪਹਿਲਾਂ, ਸ਼ਨੀਵਾਰ ਨੂੰ, ਇਸੇ ਖੇਤਰ ਵਿੱਚ 7.4 ਤੀਬਰਤਾ ਦਾ ਭੂਚਾਲ ਆਇਆ ਸੀ। ਹਾਲਾਂਕਿ, ਪ੍ਰਸ਼ਾਂਤ ਸੁਨਾਮੀ ਚੇਤਾਵਨੀ ਕੇਂਦਰ (PTWC) ਨੇ ਉਸ ਸਮੇਂ ਕਿਹਾ ਸੀ ਕਿ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ।
