Connect with us

Punjab

ਪੰਜਾਬ ਦੇ ਕਈ ਇਲਾਕਿਆਂ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Published

on

EARTHQUAKE: ਪੰਜਾਬ ਅਤੇ ਚੰਡੀਗੜ੍ਹ ‘ਚ 4 ਅਪ੍ਰੈਲ ਨੂੰ ਕਰੀਬ 9.40 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪੰਜਾਬ ਦੇ ਕਈ ਇਲਾਕਿਆਂ ‘ਚ ਭੂਚਾਲ ਕਾਰਨ ਧਰਤੀ ਹਿੱਲ ਗਈ, ਜਿਸ ਕਾਰਨ ਲੋਕ ਡਰ ਗਏ ਅਤੇ ਘਰਾਂ ‘ਚੋਂ ਬਾਹਰ ਆ ਗਏ। ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਤੋਂ ਵੀ ਭੂਚਾਲ ਦੀ ਸੂਚਨਾ ਮਿਲੀ ਹੈ।

ਪੰਜਾਬ ਦੇ ਜਲੰਧਰ, ਗੁਰਦਾਸਪੁਰ, ਲੁਧਿਆਣਾ, ਬਟਾਲਾ, ਹੁਸ਼ਿਆਰਪੁਰ ਆਦਿ ਇਲਾਕਿਆਂ ਤੋਂ ਵੀ ਭੂਚਾਲ ਦੇ ਝਟਕਿਆਂ ਨੂੰ ਮਹਿਸੂਸ ਕੀਤਾ ਗਿਆ ਹੈ| ਜਾਣਕਾਰੀ ਮੁਤਾਬਕ ਭੂਚਾਲ ਦੀ ਤੀਬਰਤਾ 5.3 ਮਾਪੀ ਗਈ। ਇਸ ਭੂਚਾਲ ਦੇ ਝਟਕੇ ਪੰਜਾਬ-ਹਿਮਾਚਲ ਹੀ ਨਹੀਂ ਸਗੋਂ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਵੀ ਮਹਿਸੂਸ ਕੀਤੇ ਗਏ। ਇਸ ਭੂਚਾਲ ਦਾ ਕੇਂਦਰ ਹਿਮਾਚਲ ਪ੍ਰਦੇਸ਼ ਦਾ ਚੰਬਾ ਦੱਸਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਜਾਪਾਨ ਅਤੇ ਤਾਇਵਾਨ ‘ਚ ਭੂਚਾਲ ਆਇਆ ਸੀ, ਜਿਸ ਨਾਲ ਭਾਰੀ ਨੁਕਸਾਨ ਹੋਇਆ ਸੀ। ਤਾਇਵਾਨ ਵਿੱਚ ਭੂਚਾਲ ਕਾਰਨ ਜਿੱਥੇ ਕਈ ਲੋਕਾਂ ਦੀ ਜਾਨ ਚਲੀ ਗਈ, ਉੱਥੇ ਹੀ ਕਈ ਇਮਾਰਤਾਂ ਨੂੰ ਵੀ ਨੁਕਸਾਨ ਪੁੱਜਾ। ਇਸ ਕਾਰਨ ਭੁਚਾਲ ਦਾ ਨਾਂ ਸੁਣਦੇ ਹੀ ਲੋਕ ਘਬਰਾ ਜਾਂਦੇ ਹਨ।