News
ਅਫ਼ਗਾਨਿਸਤਾਨ ‘ਚ ਸਵੇਰੇ-ਸਵੇਰੇ ਭੂਚਾਲ ਦੇ ਝਟਕੇ
ਅਫ਼ਗਾਨਿਸਤਾਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਫ਼ਗਾਨਿਸਤਾਨ ਦੇ ਬਦਖ਼ਸ਼ਾਨ ਖੇਤਰ ਵਿੱਚ ਸੋਮਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਜਾਣਕਾਰੀ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.1 ਦਰਜ ਕੀਤੀ ਗਈ ਹੈ। ਭੂਚਾਲ ਦਾ ਕੇਂਦਰ ਜੁਰਮ ਇਲਾਕੇ ਤੋਂ ਕਰੀਬ 84 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ। ਭੂਚਾਲ ਦੀ ਡੂੰਘਾਈ ਲਗਭਗ 130 ਕਿਲੋਮੀਟਰ ਰਹੀ
ਫਿਲਹਾਲ ਭੂਚਾਲ ਕਾਰਨ ਕਿਸੇ ਵੱਡੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ। ਆਈ ਹੈ। ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕਾਂ ਵਿੱਚ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਬਣ ਗਿਆ। ਅਫ਼ਗਾਨਿਸਤਾਨ ਪਹਿਲਾਂ ਵੀ ਕਈ ਵਾਰ ਭੂਚਾਲਾਂ ਦੀ ਮਾਰ ਝੱਲ ਚੁੱਕਾ ਹੈ ਅਤੇ ਦੇਸ਼ ਦਾ ਹਿੰਦੂਕੁਸ਼ ਖੇਤਰ ਭੂਚਾਲੀ ਗਤੀਵਿਧੀਆਂ ਲਈ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਫਿਲਹਾਲ ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।
