Connect with us

Uncategorized

ਹਿਮਾਚਲ ਦੇ ਸ਼ਿਮਲਾ ’ਚ ਸਵੇਰੇ-ਸਵੇਰੇ ਭੂਚਾਲ ਦੇ ਝਟਕੇ

Published

on

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ’ਚ ਅੱਜ ਸਵੇਰੇ-ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 4.1 ਦਰਜ ਕੀਤੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਯਾਨੀ NCS ਨੇ ਵੀ ਭੂਚਾਲ ਦੀ ਪੁਸ਼ਟੀ ਕੀਤੀ ਹੈ।

ਜਾਣਕਾਰੀ ਮੁਤਾਬਕ, ਸਵੇਰੇ 4 ਵੱਜ ਕੇ 36 ਮਿੰਟ ’ਤੇ ਧਰਤੀ ਕੰਬੀ। ਭੂਚਾਲ ਦੇ ਝਟਕੇ ਕਰੀਬ ਦੋ ਸਕਿੰਟ ਤੱਕ ਮਹਿਸੂਸ ਕੀਤੇ ਗਏ। ਇਸ ਭੂਚਾਲ ਦਾ ਕੇਂਦਰ ਸ਼ਿਮਲਾ ਦੇ ਨਾਰਕੰਡਾ-ਕੁਮਾਰਸੈਨ ਇਲਾਕੇ ’ਚ ਦੱਸਿਆ ਜਾ ਰਿਹਾ ਹੈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ ਲਗਭਗ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ, ਜਦਕਿ ਇਸ ਦਾ ਐਪੀਸੈਂਟਰ ਸ਼ਿਮਲਾ ਤੋਂ ਕਰੀਬ 40 ਕਿਲੋਮੀਟਰ ਦੂਰ ਦੱਸਿਆ ਗਿਆ ਹੈ।

ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਬਰਾਹਟ ’ਚ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਹਾਲਾਂਕਿ, ਹੁਣ ਤੱਕ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ।

ਫਿਲਹਾਲ ਸਥਿਤੀ ਆਮ ਦੱਸੀ ਜਾ ਰਹੀ ਹੈ। ਲੋਕਾਂ ਨੂੰ ਅਪੀਲ ਹੈ ਕਿ ਉਹ ਘਬਰਾਉਣ ਦੀ ਬਜਾਏ ਸਾਵਧਾਨੀ ਵਰਤਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ’ਚ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ।