Connect with us

National

ਚੀਨ ਅਤੇ ਮਿਆਂਮਾਰ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Published

on

EARTHQUAKE: ਐਤਵਾਰ ਅਤੇ ਸੋਮਵਾਰ ਨੂੰ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਾਸ਼ਟਰੀ ਭੂਚਾਲ ਕੇਂਦਰ ਦੇ ਮੁਤਾਬਿਕ, ਐਤਵਾਰ ਨੂੰ ਚੀਨ ਦੇ ਸ਼ਿਜਾਂਗ ਵਿੱਚ ਰਿਕਟਰ ਪੈਮਾਨੇ ‘ਤੇ 4.2 ਦੀ ਤੀਬਰਤਾ ਵਾਲਾ ਭੂਚਾਲ ਆਇਆ। ਇਸ ਤੋਂ ਇਲਾਵਾ ਮਿਆਂਮਾਰ ‘ਚ ਵੀ ਸੋਮਵਾਰ ਦੇ ਸਵੇਰ 2:15 ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਮਿਆਂਮਾਰ ‘ਚ ਭੂਚਾਲ ਦੀ ਤੀਬਰਤਾ ਵੀ ਰਿਕਟਰ ਪੈਮਾਨੇ ‘ਤੇ 4.2 ਦਰਜ ਕੀਤੀ ਗਈ ਹੈ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।