Connect with us

Health

ਸਰਦੀਆਂ ‘ਚ ਜ਼ਰੂਰ ਖਾਓ ਕੱਦੂ, ਸਮੱਸਿਆਵਾਂ ‘ਚ ਵੀ ਹੈ ਫਾਇਦੇਮੰਦ

Published

on

ਸਰਦੀਆਂ ਦੇ ਮੌਸਮ ‘ਚ ਕੱਦੂ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦੀ ਵਰਤੋਂ ਕਰਕੇ ਕਈ ਸੁਆਦੀ ਪਕਵਾਨ ਵੀ ਬਣਾਏ ਜਾਂਦੇ ਹਨ। ਤੁਸੀਂ ਕੱਦੂ ਦੀ ਸਬਜ਼ੀ ਤਾਂ ਜ਼ਰੂਰ ਖਾਧੀ ਹੋਵੇਗੀ ਪਰ ਇਸ ਤੋਂ ਖੀਰ, ਹਲਵਾ ਆਦਿ ਵੀ ਬਣਾਇਆ ਜਾ ਸਕਦਾ ਹੈ। ਕੱਦੂ ਕਈ ਬਿਮਾਰੀਆਂ ਤੋਂ ਛੁਟਕਾਰਾ ਦਿਵਾਉਣ ਲਈ ਕਾਰਗਰ ਹੈ। ਇਸ ‘ਚ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਲਈ ਜ਼ਰੂਰੀ ਹਨ। ਕੱਦੂ ਵਿੱਚ ਐਂਟੀ-ਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ। ਤਾਂ ਆਓ ਅੱਜ ਦੱਸਦੇ ਹਾਂ ਕੱਦੂ ਖਾਣ ਦੇ ਫਾਇਦਿਆਂ ਬਾਰੇ।

  1. ਦਿਲ ਲਈ ਫਾਇਦੇਮੰਦ

ਕੱਦੂ ਦੇ ਸੇਵਨ ਨਾਲ ਦਿਲ ਦੇ ਰੋਗਾਂ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ‘ਚ ਮੌਜੂਦ ਐਂਟੀ-ਆਕਸੀਡੈਂਟ ਗੁਣ ਕੋਲੈਸਟ੍ਰਾਲ ਲੈਵਲ ਨੂੰ ਨਾਰਮਲ ਰੱਖਣ ‘ਚ ਮਦਦ ਕਰਦੇ ਹਨ।

  1. ਭਾਰ ਘਟਾਓ

ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਪੇਠਾ ਨੂੰ ਡਾਈਟ ‘ਚ ਸ਼ਾਮਲ ਕਰ ਸਕਦੇ ਹੋ। ਮਾਹਿਰਾਂ ਅਨੁਸਾਰ ਇਸ ਵਿੱਚ ਕੈਲੋਰੀ ਘੱਟ ਹੁੰਦੀ ਹੈ। ਜੋ ਭਾਰ ਘੱਟ ਕਰਨ ‘ਚ ਮਦਦ ਕਰਦਾ ਹੈ।

  1. ਅੱਖਾਂ ਨੂੰ ਸਿਹਤਮੰਦ ਰੱਖਣ ‘ਚ ਮਦਦਗਾਰ

ਕੱਦੂ ‘ਚ ਵਿਟਾਮਿਨ-ਏ ਕਾਫੀ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਅੱਖਾਂ ਨੂੰ ਸਿਹਤਮੰਦ ਰੱਖਣ ਲਈ ਜ਼ਰੂਰੀ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਅੱਖਾਂ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ।

  1. ਕਬਜ਼ ‘ਚ ਮਦਦਗਾਰ

ਕੱਦੂ ਦੇ ਬੀਜਾਂ ‘ਚ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਕਿਰਿਆ ਨੂੰ ਠੀਕ ਰੱਖਣ ‘ਚ ਮਦਦ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ।