Connect with us

Uncategorized

ਅਸ਼ਲੀਲ ਫਿਲਮਾਂ ਬਣਾਉਣ ਦੇ ਦੋਸ਼ ‘ਚ ED ਨੇ ਰਾਜ ਕੁੰਦਰਾ ਖ਼ਿਲਾਫ਼ ਦਰਜ ਕੀਤੀ FIR

Published

on

ਮੁੰਬਈ: ਕਥਿਤ ਅਸ਼ਲੀਲ ਵੀਡੀਓ ਰੈਕੇਟ ਦੇ ਮਾਮਲੇ ਵਿੱਚ ਬਾਲੀਵੁੱਡ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਰਾਜ ਕੁੰਦਰਾ ਇੱਕ ਵਾਰ ਫਿਰ ਮੁਸ਼ਕਿਲਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਦਰਅਸਲ, ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਰਾਜ ਕੁੰਦਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ਵਿੱਚ ਰਾਜ ਕੁੰਦਰਾ ਨੂੰ 20 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਕੇਸ ਵਿੱਚ ਸ਼ਾਮਲ ਮੁਲਜ਼ਮ ਕਥਿਤ ਤੌਰ ’ਤੇ ਅਸ਼ਲੀਲ ਫਿਲਮਾਂ ਬਣਾ ਰਹੇ ਸਨ ਅਤੇ ਲੋਕਾਂ ਨੂੰ ਵੈੱਬ ਸੀਰੀਜ਼ ਜਾਂ ਬਾਲੀਵੁੱਡ ਫਿਲਮਾਂ ਵਿੱਚ ਰੋਲ ਦੇਣ ਦਾ ਝਾਂਸਾ ਦੇ ਕੇ ਠੱਗ ਰਹੇ ਸਨ। ਚਾਹਵਾਨ ਮਾਡਲਾਂ ਅਤੇ ਅਦਾਕਾਰਾਂ ਨੂੰ ਫਿਲਮੀ ਭੂਮਿਕਾਵਾਂ ਦੇਣ ਦਾ ਵਾਅਦਾ ਕੀਤਾ ਗਿਆ ਅਤੇ ਇਹ ਅਸ਼ਲੀਲ ਫਿਲਮਾਂ ਕਰਨ ਲਈ ਕਿਹਾ ਗਿਆ। ਸ਼ੂਟਿੰਗ ਮਡ ਆਈਲੈਂਡ ਜਾਂ ਮਲਾਡ ਵਿੱਚ ਅਕਸਾ ਦੇ ਨੇੜੇ ਕਿਰਾਏ ਦੇ ਬੰਗਲੇ ਜਾਂ ਅਪਾਰਟਮੈਂਟ ਵਿੱਚ ਹੋਈ ਸੀ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਰਾਜ ਕੁੰਦਰਾ ਦੇ ਨਾਲ ਉਨ੍ਹਾਂ ਦੀ ਕੰਪਨੀ ਦੇ ਆਈ.ਟੀ ਹੈੱਡ ਰਿਆਨ ਥੋਰਪ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਰਾਜ ਕੁੰਦਰਾ ਨੂੰ ਪਿਛਲੇ ਸਾਲ ਸਤੰਬਰ ‘ਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ।