Connect with us

Punjab

ਪੰਜਾਬ ਦੇ ਸਾਬਕਾ ਮੰਤਰੀ ਦੇ ਘਰ 12 ਘੰਟੇ ਚੱਲਿਆ ED ਦਾ ਛਾਪਾ, ਭਾਰਤ ਭੂਸ਼ਣ ਦੀ ਪਤਨੀ ਨੇ ਕਿਹਾ….

Published

on

25ਅਗਸਤ 2023:  ਬੀਤੇ ਦਿਨੀ ਯਾਨੀ ਕਿ ਵੀਰਵਾਰ ਨੂੰ ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ ਰਹਿਣ ਵਾਲੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ‘ਤੇ ਈਡੀ ਨੇ ਸਵੇਰੇ ਸਵੇਰੇ ਹੀ ਛਾਪਾ ਮਾਰਿਆ| ਦੱਸਿਆ ਜਾ ਰਿਹਾ ਹੈ ਕਿ ਇਹ ਕਰੀਬ ਛਾਪੇਮਾਰੀ 12 ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੀ। ਸਾਰਾ ਦਿਨ ਸਿਆਸੀ ਹਲਕਿਆਂ ਵਿੱਚ ਚਰਚਾ ਸੀ ਕਿ ਭਾਰਤ ਭੂਸ਼ਣ ਆਸ਼ੂ ਭਾਜਪਾ ਵਿੱਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਹਨ ਪਰ ਦੇਰ ਰਾਤ ਉਨ੍ਹਾਂ ਦੀ ਪਤਨੀ ਮਮਤਾ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਸਾਰੀਆਂ ਚਰਚਾਵਾਂ ’ਤੇ ਵਿਰਾਮ ਲਗਾ ਦਿੱਤਾ। ਮਮਤਾ ਆਸ਼ੂ ਨੇ ਕਿਹਾ ਕਿ ਆਸ਼ੂ ਕਾਂਗਰਸੀ ਸਨ, ਕਾਂਗਰਸੀ ਹਨ ਅਤੇ ਕਾਂਗਰਸੀ ਹੀ ਰਹਿਣਗੇ। ਸਭ ਕੁਝ ਆਮ ਹੈ। ਕਿਸੇ ਹੋਰ ਪਾਰਟੀ ਵਿੱਚ ਜਾਣ ਦਾ ਸਵਾਲ ਹੀ ਪੈਦਾ ਹੀ ਨਹੀਂ ਹੁੰਦਾ।