Connect with us

National

‘ਆਪ’ ਵਿਧਾਇਕ ਗੁਲਾਬ ਸਿੰਘ ਯਾਦਵ ਦੇ ਘਰ ਈਡੀ ਨੇ ਮਾਰਿਆ ਛਾਪਾ

Published

on

23 ਮਾਰਚ 2024: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ, ਪੀਐਮਐਲਏ ਅਦਾਲਤ ਨੇ 22 ਮਾਰਚ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 6 ਦਿਨਾਂ (28 ਮਾਰਚ ਤੱਕ) ਲਈ ਈਡੀ ਰਿਮਾਂਡ ‘ਤੇ ਭੇਜਿਆ ਸੀ। ਉਸ ਨੂੰ ਦੁਪਹਿਰ 2 ਵਜੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੁਪਹਿਰ 2.15 ਤੋਂ ਸ਼ਾਮ 5.15 ਵਜੇ ਤੱਕ ਸੁਣਵਾਈ ਜਾਰੀ ਰਹੀ। ਕੇਜਰੀਵਾਲ ਨੂੰ 21 ਮਾਰਚ ਨੂੰ ਸੀਐਮ ਹਾਊਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਅਗਲੇ ਦਿਨ ਯਾਨੀ ਅੱਜ ਸਵੇਰੇ ਈਡੀ ਨੇ ਮਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਲਾਬ ਸਿੰਘ ਯਾਦਵ ਦੇ ਘਰ ਛਾਪਾ ਮਾਰਿਆ। ਇਸ ਸਬੰਧੀ ‘ਆਪ’ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਭਾਰਤ ਹੀ ਨਹੀਂ ਸਗੋਂ ਦੁਨੀਆਂ ਭਰ ਦੇ ਲੋਕ ਜਾਣ ਚੁੱਕੇ ਹਨ ਕਿ ਭਾਜਪਾ ਸਰਕਾਰ ਸਮੁੱਚੀ ਵਿਰੋਧੀ ਧਿਰ ਨੂੰ ਜੇਲ੍ਹ ਵਿੱਚ ਡੱਕਣ ਵਿੱਚ ਲੱਗੀ ਹੋਈ ਹੈ।

ਈਡੀ ਦੀ ਹਿਰਾਸਤ ਮਿਲਣ ਤੋਂ ਬਾਅਦ ਕੇਜਰੀਵਾਲ ਨੇ ਰਾਉਸ ਐਵੇਨਿਊ ਕੋਰਟ ਵਿੱਚ ਮੀਡੀਆ ਨੂੰ ਕਿਹਾ ਕਿ ਉਹ ਅਸਤੀਫਾ ਨਹੀਂ ਦੇਣਗੇ। ਜੇ ਲੋੜ ਪਈ ਤਾਂ ਸਰਕਾਰ ਨੂੰ ਜੇਲ੍ਹ ਵਿੱਚੋਂ ਚਲਾਵਾਂਗੇ। ਇਸ ਦੇ ਜਵਾਬ ਵਿੱਚ ਭਾਜਪਾ ਆਗੂ ਮਨੋਜ ਤਿਵਾੜੀ ਨੇ ਕਿਹਾ ਕਿ ਸਰਕਾਰ ਜੇਲ੍ਹ ਤੋਂ ਨਹੀਂ ਚੱਲਦੀ, ਗੈਂਗਸਟਰ ਆਪਣੇ ਗੈਂਗ ਚਲਾਉਂਦੇ ਹਨ।