National
‘ਆਪ’ ਨੇਤਾ ਦੀਪਕ ਸਿੰਗਲਾ ਦੇ ਘਰ ਸਮੇਤ ਕਈ ਥਾਵਾਂ ‘ਤੇ ED ਨੇ ਕੀਤੀ ਛਾਪੇਮਾਰੀ

ਈਡੀ ਵੱਲੋਂ ਅੱਜ ਬੁੱਧਵਾਰ ਨੂੰ ਦਿੱਲੀ-ਐਨਸੀਆਰ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਦੀਪਕ ਸਿੰਗਲਾ ਦੇ ਘਰ ਵੀ ਸ਼ਾਮਲ ਹਨ। ਦੀਪਕ ਸਿੰਗਲਾ ਵਿਸ਼ਵਾਸ ਨਗਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ। ਇਸ ਤੋਂ ਪਹਿਲਾਂ 23 ਮਾਰਚ ਨੂੰ ਮਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਲਾਬ ਸਿੰਘ ਯਾਦਵ ਦੇ ਘਰ ਵੀ ਛਾਪਾ ਮਾਰਿਆ ਗਿਆ ਸੀ।
ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਬੁੱਧਵਾਰ ਨੂੰ ਈਡੀ ਦੀ ਟੀਮ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਦੀਪਕ ਸਿੰਗਲਾ ਦੇ ਘਰ ਛਾਪੇਮਾਰੀ ਕਰ ਰਹੀ ਹੈ।