Connect with us

Punjab

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ

Published

on

ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਤੜਕੇ -ਤੜਕੇ Enforcement Directorate ਯਾਨੀ ED ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ੀ ‘ਤੇ ਈਡੀ ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਹੈ।

ਸੂਤਰਾਂ ਦੇ ਮੁਤਾਬਕ ਕਰੀਬ 20 ਗੱਡੀਆਂ ਦੇ ਕਾਫਲੇ ਨਾਲ ਈਡੀ ਦੇ ਅਧਿਕਾਰੀ ਸਵੇਰੇ ਸਵੇਰੇ ਮੌਕੇ ‘ਤੇ ਪਹੁੰਚੇ ਅਤੇ ਪੂਰੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ। ਇਸ ਖਬਰ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹੜਕੰਪ ਮਚ ਗਿਆ ਹੈ।

ਮਿਲ ਰਹੀ ਜਾਣਕਾਰੀ ਅਨੁਸਾਰ ਇਹ ਰੇਡ ਇੱਕ ਚੱਲ ਰਹੀ ਜਾਂਚ ਦੇ ਸਿਲਸਿਲੇ ਵਿੱਚ ਕੀਤੀ ਗਈ ਹੈ। ਈਡੀ ਦੀਆਂ ਟੀਮਾਂ ਵੱਲੋਂ ਘਰ ਦੇ ਅੰਦਰ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਈ ਅਹਿਮ ਫਾਈਲਾਂ ਅਤੇ ਡਿਜੀਟਲ ਰਿਕਾਰਡ ਵੀ ਖੰਗਾਲੇ ਜਾ ਰਹੇ ਹਨ।

ਚੰਡੀਗੜ੍ਹ ਦੇ ਸਰਕਾਰੀ ਰਿਹਾਇਸ਼ੀ ਇਲਾਕੇ ਵਿੱਚ ਅਚਾਨਕ ਵੱਡੀ ਗਿਣਤੀ ਵਿੱਚ ਗੱਡੀਆਂ ਦੇ ਪਹੁੰਚਣ ਨਾਲ ਲੋਕ ਵੀ ਹੈਰਾਨ ਰਹਿ ਗਏ। ਮੌਕੇ ‘ਤੇ ਸੁਰੱਖਿਆ ਏਜੰਸੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਅਤੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।