Uncategorized
ਅਮਰੂਦ ਦੇ ਬਾਗ ਘੁਟਾਲੇ ਮਾਮਲੇ ‘ਚ ਚੰਡੀਗੜ੍ਹ ਤੇ ਮੋਹਾਲੀ ‘ਚ ED ਦੀ ਛਾਪੇਮਾਰੀ

27 ਮਾਰਚ 2024: ਚੰਡੀਗੜ੍ਹ ਅਤੇ ਮੋਹਾਲੀ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਛਾਪੇਮਾਰੀ ਜਾਰੀ ਹੈ। ਇਹ ਛਾਪੇਮਾਰੀ ਕਈ ਆਈਏਐਸ ਅਫ਼ਸਰਾਂ, ਪ੍ਰਾਪਰਟੀ ਡੀਲਰਾਂ ਅਤੇ ਕਈ ਕਿਸਾਨਾਂ ਦੇ ਟਿਕਾਣਿਆਂ ’ਤੇ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਕਰੀਬ 15 ਥਾਵਾਂ ‘ਤੇ ਚੱਲ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਇਹ ਜਾਂਚ ਮੁਹਾਲੀ ਵਿੱਚ ਅਮਰੂਦ ਦੇ ਬਾਗ ਘੁਟਾਲੇ ਸਬੰਧੀ ਕੀਤੀ ਜਾ ਰਹੀ ਹੈ। ਹੁਣ ਤੱਕ ਪੰਜਾਬ ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਸੀ। ਇਹ ਛਾਪੇਮਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਹੀ ਕੀਤੀ ਜਾ ਰਹੀ ਹੈ।
ਕੀ ਹੈ ਮਾਮਲਾ
ਸਾਲ 2018 ਵਿੱਚ ਜ਼ਮੀਨ ਖਰੀਦ ਕੇ ਬੂਟੇ ਲਾਏ ਗਏ ਸਨ ਪਰ ਗਮਾਡਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮਾਲ ਰਿਕਾਰਡ ਵਿੱਚ ਇਹ ਬੂਟੇ 2016 ਵਿੱਚ ਲਾਏ ਗਏ ਸਨ। ਇਸ ਤੋਂ ਬਾਅਦ ਮੁਲਜ਼ਮਾਂ ਨੇ ਮਿਲ ਕੇ ਵਿਭਾਗ ਤੋਂ ਕਰੀਬ 137 ਕਰੋੜ ਰੁਪਏ ਦਾ ਮੁਆਵਜ਼ਾ ਲੈ ਲਿਆ।ਇਸ ਬਾਰੇ ਵਿਜੀਲੈਂਸ ਨੂੰ ਜਦੋਂ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਮਾਮਲੇ ਵਿੱਚ 18 ਵਿਅਕਤੀਆਂ ਨੂੰ ਨਾਮਜ਼ਦ ਕਰਕੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।