National
ਝਾਰਖੰਡ ‘ਚ ED ਵੱਲੋਂ ਕੀਤੀ ਗਈ ਵੱਡੀ ਕਾਰਵਾਈ
JHARKHAND : ਪੇਂਡੂ ਵਿਕਾਸ ਮੰਤਰਾਲੇ ਵਿੱਚ ਟੈਂਡਰ ਕਮਿਸ਼ਨ ਘੁਟਾਲੇ ਮਾਮਲੇ ਵਿੱਚ ਈਡੀ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ‘ਚ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਜਿਸ ਤੋਂ ਬਾਅਦ ਪੀਐਮਐਲਏ ਦੇ ਤਹਿਤ 6 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਨਾਲ ਹੀ ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਆਲਮ ਗਿਰ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਘਰੇਲੂ ਨੌਕਰ ਦੇ ਘਰ ਦੀ ਤਲਾਸ਼ੀ ਲਈ ਗਈ ਹੈ। ਜਿਸ ਵਿੱਚ 20 ਕਰੋੜ ਰੁਪਏ ਤੋਂ ਜ਼ਿਆਦਾ ਦੀ ਨਕਦੀ ਬਰਾਮਦ ਹੋਈ ਹੈ। ਤਲਾਸ਼ੀ ਦੌਰਾਨ ਜਗ੍ਹਾ ਤੋਂ ਨਕਦੀ ਬਰਾਮਦ ਹੋਈ ਹੈ, ਜਿਸ ਦੀ ਗਿਣਤੀ ਜਾਰੀ ਹੈ।